ਮੁੱਖ ਖਬਰਾਂ

ਕੇਰਲ ਵਿਧਾਨ ਸਭਾ 'ਚ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

By Shanker Badra -- December 31, 2020 2:12 pm -- Updated:Feb 15, 2021

ਤਿਰੁਅਨੰਤਪੁਰਮ : ਕੇਰਲ ਦੀ ਪਿਨਰਾਈ ਵਿਜਯਨ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ 'ਚ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪੇਸ਼ ਕੀਤਾ ਗਿਆ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਨੂੰ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।

Kerala Assembly passes resolution seeking withdrawal of farm laws 2020 ਕੇਰਲ ਵਿਧਾਨ ਸਭਾ 'ਚ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ 2 ਮੰਗਾਂ

ਕੋਵਿਡ ਨੇਮਾਂ ਨੂੰ ਧਿਆਨ 'ਚ ਰੱਖ ਕੇ ਵਿਸ਼ੇਸ਼ ਇਜਲਾਸ ਵਿਚ ਇਹ ਮਤਾ ਲਿਆਂਦਾ ਗਿਆ ਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਗਈ। ਇਸ ਪ੍ਰਸਤਾਵ ਨੂੰ ਕਾਂਗਰਸ ਸਮੇਤ ਵਿਰੋਧੀ ਦਲਾਂ ਨੇ ਆਪਣਾ ਪੂਰਾ ਸਮਰਥਨ ਦਿੱਤਾ ਹੈ। ਵਿਧਾਨ ਸਭਾ 'ਚ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਅਸਲ ਚਿੰਤਾਵਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਅਤੇ ਕੇਂਦਰ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

Kerala Assembly passes resolution seeking withdrawal of farm laws 2020 ਕੇਰਲ ਵਿਧਾਨ ਸਭਾ 'ਚ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

ਇਸ ਤੋਂ ਪਹਿਲਾਂ ਪ੍ਰਸਤਾਵ ਪੇਸ਼ ਕਰਦੇ ਹੋਏ ਸੂਬੇ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਕਿਹਾ,''ਮੌਜੂਦਾ ਸਥਿਤੀ ਇਹ ਸਪੱਸ਼ਟ ਕਰਦੀ ਹੈ ਕਿ ਜੇਕਰ ਕਿਸਾਨਾਂ ਦਾ ਅੰਦੋਲਨ ਜਾਰੀ ਰਿਹਾ ਤਾਂ ਇਹ ਕੇਰਲ ਨੂੰ ਗੰਭੀਰ ਰੂਪ ਨਾਲ ਪ੍ਰਭਾਵਿਤ ਕਰੇਗਾ। ਇਸ ਗੱਲ 'ਚ ਕੋਈ ਸ਼ੱਕ ਨਹੀਂ ਹੈ ਕਿ ਜੇਕਰ ਹੋਰ ਸੂਬਿਆਂ ਤੋਂ ਖਾਧ ਪਦਾਰਥਾਂ ਦੀ ਸਪਲਾਈ ਬੰਦ ਹੋ ਜਾਂਦੀ ਹੈ ਤਾਂ ਕੇਰਲ 'ਚ ਭੁੱਖਮਰੀ ਹੋ ਜਾਵੇਗੀ।

Kerala Assembly passes resolution seeking withdrawal of farm laws 2020 ਕੇਰਲ ਵਿਧਾਨ ਸਭਾ 'ਚ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ

ਦੱਸਣਯੋਗ ਹੈ ਕਿ ਇਸ ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਦੇਸ਼ ਇਕ ਕਠਿਨ ਸਥਿਤੀ ਤੋਂ ਲੰਘ ਰਿਹਾ ਹੈ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਖੜੇ ਹੋਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਇਸ ਪ੍ਰਸਤਾਵ 'ਚ ਇਹ ਵੀ ਕਿਹਾ ਗਿਆ ਹੈ ਕਿ ਅੰਦੋਲਨ ਖ਼ਰਾਬ ਮੌਸਮ ਦਰਮਿਆਨ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕੇਂਦਰ ਦੇ ਇਹ ਤਿੰਨੋਂ ਕਾਨੂੰਨ ਸਿਰਫ਼ ਵੱਡੇ ਕਾਰਪੋਰੇਟ ਘਰਾਣਿਆਂ ਦੀ ਮਦਦ ਕਰਨਗੇ।
-PTCNews