Thu, Apr 25, 2024
Whatsapp

ਸਿੱਖ ਬੀਬੀਆਂ ਲਈ ਹੈਲਮਟ ਮਾਮਲਾ :ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਕੋਲੋਂ ਮੰਗੇ ਇਤਰਾਜ਼ ਅਤੇ ਸੁਝਾਅ

Written by  Shanker Badra -- October 22nd 2018 04:59 PM -- Updated: October 22nd 2018 05:05 PM
ਸਿੱਖ ਬੀਬੀਆਂ ਲਈ ਹੈਲਮਟ ਮਾਮਲਾ :ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਕੋਲੋਂ ਮੰਗੇ ਇਤਰਾਜ਼ ਅਤੇ ਸੁਝਾਅ

ਸਿੱਖ ਬੀਬੀਆਂ ਲਈ ਹੈਲਮਟ ਮਾਮਲਾ :ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਕੋਲੋਂ ਮੰਗੇ ਇਤਰਾਜ਼ ਅਤੇ ਸੁਝਾਅ

ਸਿੱਖ ਬੀਬੀਆਂ ਲਈ ਹੈਲਮਟ ਮਾਮਲਾ :ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਕੋਲੋਂ ਮੰਗੇ ਇਤਰਾਜ਼ ਅਤੇ ਸੁਝਾਅ:ਚੰਡੀਗੜ੍ਹ 'ਚ ਸਿੱਖ ਬੀਬੀਆਂ ਲਈ ਹੈਲਮਟ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਜਿਸ ਦੇ ਲਈ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਸਿੱਖ ਬੀਬੀਆਂ ਲਈ ਹੈਲਮਟ ਨੂੰ ਲੈ ਕੇ ਲੋਕਾਂ ਕੋਲੋਂ ਇਤਰਾਜ਼ ਅਤੇ ਸੁਝਾਅ ਮੰਗੇ ਹਨ।ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇਸ ਮਸਲੇ ਉਤੇ ਮੁਲਾਕਾਤ ਕੀਤੀ ਸੀ।ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਦੋਪਹੀਆ ਵਾਹਨ ਚਲਾਉਣ ਵਾਲੀਆਂ ਬੀਬੀਆਂ ਨੂੰ ਵੱਡੀ ਰਾਹਤ ਦਿੱਤੀ ਸੀ।ਕੇਂਦਰ ਸਰਕਾਰ ਨੇ ਸਿੱਖ ਬੀਬੀਆਂ ਸਮੇਤ ਸਾਰੀਆਂ ਔਰਤਾਂ ਲਈ ਹੈਲਮਟ ਲਾਜ਼ਮੀ ਕਰਨ ਦਾ ਫ਼ੈਸਲਾ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਮਾਮਲੇ 'ਤੇ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ ,ਜਿਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਇਸ ਸਬੰਧੀ ਇਤਰਾਜ਼ ਅਤੇ ਸੁਝਾਅ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਵਾਜਾਈ ਵਿਭਾਗ ਨੇ ਚਾਰ ਜੂਨ 1999 ਨੂੰ ਦਿੱਲੀ ਦੇ ਮੋਟਰ ਵ੍ਹੀਕਲ ਐਕਟ ਵਿੱਚ ਸੋਧ ਕਰਦਿਆਂ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਇੱਛਕ ਤੌਰ ‘ਤੇ ਹੈਲਮਟ ਪਹਿਨਣ ਦੀ ਸਲਾਹ ਦਿੱਤੀ ਸੀ। -PTCNews


Top News view more...

Latest News view more...