Tue, Apr 23, 2024
Whatsapp

ਆਪ ਆਗੂ ਸੁਖਪਾਲ ਖਹਿਰਾ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ,ਜਾਖੜ ਨੇ ਮੰਗਿਆ ਅਸਤੀਫਾ

Written by  Shanker Badra -- July 21st 2018 08:53 PM -- Updated: July 21st 2018 09:03 PM
ਆਪ ਆਗੂ ਸੁਖਪਾਲ ਖਹਿਰਾ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ,ਜਾਖੜ ਨੇ ਮੰਗਿਆ ਅਸਤੀਫਾ

ਆਪ ਆਗੂ ਸੁਖਪਾਲ ਖਹਿਰਾ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ,ਜਾਖੜ ਨੇ ਮੰਗਿਆ ਅਸਤੀਫਾ

ਆਪ ਆਗੂ ਸੁਖਪਾਲ ਖਹਿਰਾ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ,ਜਾਖੜ ਨੇ ਮੰਗਿਆ ਅਸਤੀਫਾ:ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਹਿਰਾ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ।ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਖਹਿਰਾ ਉੱਤੇ ਸਵਾਲ ਚੁੱਕੇ ਹਨ।ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ।ਜਾਖੜ ਨੇ ਕਿਹਾ ਕਿ ਖਹਿਰਾ ਵਿਰੁੱਧ ਗੰਭੀਰ ਦੋਸ਼ਾਂ ਕਾਰਨ ਉਸ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਸ ਨੂੰ ਬਾਹਰ ਦਾ ਰਸਤਾ ਵਿਖਾ ਚਾਹੀਦਾ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਬਲਬੀਰ ਸਿੰਘ ਨੇ ਖਹਿਰਾ 'ਤੇ ਕੁੱਝ ਪਾਰਟੀ ਵਰਕਰਾਂ ਕੋਲੋਂ ਪੈਸੇ ਲੈਣ ਦੇ ਦੋਸ਼ ਲਗਾਏ ਹਨ।ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ।ਜਾਖੜ ਨੇ ਕਿਹਾ ਕਿ ਇਨਾਂ ਦੋਸ਼ਾਂ ਨਾਲ ਖਹਿਰਾ ਪੂਰੀ ਤਰਾਂ ਬੇਨਕਾਬ ਹੋ ਗਿਆ ਜੋ ਪਹਿਲਾਂ ਨਸ਼ਿਆਂ ਦੇ ਮਾਮਲੇ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ।ਉਨਾਂ ਨੇ ਖਹਿਰਾ ਨੂੰ ਫੌਰੀ ਤੌਰ ’ਤੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਸੁਨੀਲ ਜਾਖੜ ਨੇ ਕਿਹਾ ਕਿ ਪਹਿਲਾਂ ਹੀ ਸੰਕਟ ਨਾਲ ਜੂਝ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਨਵੇਂ ਸੰਕਟ ਵਿੱਚ ਫਸ ਗਈ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਦਾ ਸੂਬੇ ਵਿੱਚ ਗੰਭੀਰ ਸਿਆਸੀ ਦਲ ਵਜੋਂ ਵੱਕਾਰ ਖੁੱਸ ਚੁੱਕਾ ਹੈ।ਉਨਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਉਨਾਂ ਨੂੰ ਆਪਣੀ ਪਾਰਟੀ ਦਾ ਪੰਜਾਬ ਢਾਂਚਾ ਭੰਗ ਕਰ ਦੇਣਾ ਚਾਹੀਦਾ ਹੈ। -PTCNews


Top News view more...

Latest News view more...