ਖਾਲਸਾ ਏਡ ਸ਼ਰਨਾਰਥੀਆਂ ਦੀ ਮਦਦ ਲਈ ਆਏ ਅੱਗੇ
ਜਦੋਂ ਸੁਪਰੀਮ ਕੋਰਟ ਵੱਲੋਂ ਵੀ ਰੋਹਿੰਗਿਆ ਮੁਸਲਮਾਨਾਂ ਦੀ ਮਦਦ ਕਰਨ ਨੂੰ ਮਨ੍ਹਾਂ ਕਰ ਦਿੱਤਾ ਗਿਆ, ਤਾਂ 'ਖ਼ਾਲਸਾ ਏਡ' ਨੇ ਇਹਨਾਂ ਮੁਸਲਮਾਨਾਂ ਦੀ ਮਦਦ ਕਰਨ ਦਾ ਬੀੜਾ ਚੁੱਕ ਲਿਆ ਹੈ।
ਸਿੱਖ ਧਰਮ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਉਹਨਾਂ ਨੇ ਸ਼ਰਨਾਰਥੀ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਲਈ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਉਣ ਦੀ ਹਰ ਬਣਦੀ ਕੋਸ਼ਿਸ਼ ਕੀਤੀ ਹੈ। ਇਸ ਸਮਾਨ 'ਚ ਲੰਗਰ, ਪੀਣ ਵਾਲੇ ਪਾਣੀ, ਦਵਾਈਆਂ, ਤਰਪਾਲਾਂ ਤੇ ਕੱਪੜਿਆਂ ਤੋ ਇਲਾਵਾ ਜ਼ਰੂਰਤ ਦੀਆਂ ਚੀਜਾਂ ਸ਼ਾਮਿਲ ਹਨ।
ਪੰਜਾਬ ਤੋਂ ਖਾਲਸਾ ਏਡ ਵੱਲੋਂ ਮਿਆਂਮਾਰ-ਬੰਗਲਾਦੇਸ਼ ਸਰਹੱਦ ਦੇ ਸ਼ਰਨਾਰਥੀ ਕੈਂਪਾਂ 'ਚ ਹਜ਼ਾਰਾਂ ਦੇ ਕਰੀਬ ਲੋਕਾਂ ਦੀ ਸੰਭਾਲ ਕੀਤੀ ਜਾ ਰਹੀ ਹੈ।
—PTC News