Tue, Apr 16, 2024
Whatsapp

ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ

Written by  Shanker Badra -- April 13th 2019 04:38 PM
ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ

ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ

ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਸਿਰਜਿਆ ਸੀ, ਜਿਸ ਨੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਕੇ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। [caption id="attachment_282392" align="aligncenter" width="300"]Khalsa Creation Day Bhai Gobind Singh Longowal Congratulation to the sangat
ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੀ ਸੰਗਤ ਨੂੰ ਇਸ ਇਤਿਹਾਸਿਕ ਤੇ ਮੁਬਾਰਕ ਦਿਹਾੜੇ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ `ਤੇ ਚੱਲਦਿਆਂ ਜਾਤ-ਪਾਤ, ਊਚ-ਨੀਚ, ਜਬਰ ਜ਼ੁਲਮ, ਭ੍ਰਿਸ਼ਟਾਚਾਰ, ਭਰੂਣ ਹੱਤਿਆ ਤੇ ਨਸ਼ਿਆਂ ਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। [caption id="attachment_282391" align="aligncenter" width="300"]Khalsa Creation Day Bhai Gobind Singh Longowal Congratulation to the sangat ਖ਼ਾਲਸਾ ਸਾਜਣਾ ਦਿਵਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਦਿੱਤੀ ਵਧਾਈ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਣ ਦੀ ਸੰਗਤ ਨੂੰ ਅਪੀਲ ਵੀ ਕੀਤੀ। -PTCNews


  • Tags

Top News view more...

Latest News view more...