ਮੁੱਖ ਖਬਰਾਂ

ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ

By Shanker Badra -- November 16, 2019 12:57 pm -- Updated:November 16, 2019 1:01 pm

ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ:ਖੰਨਾ : ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿੱਚ ਅੱਜ ਸਵੇਰੇ ਕਰੀਬ 6 ਵਜੇ ਦੋ ਮੋਟਰਸਾਈਕਲ ਸਵਾਰਾਂ ਨੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ ਅਤੇ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਹੈ। ਜ਼ਖਮੀ ਨੌਜਵਾਨ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਪਤਨੀ ਅਵਤਾਰ ਸਿੰਘ ਵਜੋਂ ਹੋਈ ਹੈ।

Khanna near village bhumdi one woman shot dead , young man injured ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪਹਿਲਾਂ ਜਸਵੀਰ ਕੌਰ ਨੂੰ ਗੋਲੀ ਮਾਰੀ।ਜਦੋਂ ਗੋਲੀ ਦੀ ਆਵਾਜ਼ ਸੁਣਕੇ ਗਵਾਂਢੀ ਗੁਰਪ੍ਰੀਤ ਸਿੰਘ ਬਾਹਰ ਨਿਕਲਿਆ ਤੇ ਹਮਲਾਵਰਾਂ ਵਿਚੋਂ ਇਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ ,ਜਿਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।

Khanna near village bhumdi one woman shot dead , young man injured ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ

ਇਸ ਘਟਨਾ ਦੌਰਾਨ ਹੋਰ ਪਿੰਡ ਵਾਸੀ ਵੀ ਆ ਗਏ ਤੇ ਉਨ੍ਹਾਂ ਨੇ ਇੱਕ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ,ਜਦਕਿ ਦੂਸਰਾ ਹਮਲਾਵਰ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮ੍ਰਿਤਕ ਜਸਵੀਰ ਕੌਰ ਦੀ ਲਾਸ਼ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ।
-PTCNews

  • Share