ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ
ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ:ਖੰਨਾ : ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿੱਚ ਅੱਜ ਸਵੇਰੇ ਕਰੀਬ 6 ਵਜੇ ਦੋ ਮੋਟਰਸਾਈਕਲ ਸਵਾਰਾਂ ਨੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ ਅਤੇ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਹੈ। ਜ਼ਖਮੀ ਨੌਜਵਾਨ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਪਤਨੀ ਅਵਤਾਰ ਸਿੰਘ ਵਜੋਂ ਹੋਈ ਹੈ। [caption id="attachment_360360" align="aligncenter" width="300"] ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ[/caption] ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪਹਿਲਾਂ ਜਸਵੀਰ ਕੌਰ ਨੂੰ ਗੋਲੀ ਮਾਰੀ।ਜਦੋਂ ਗੋਲੀ ਦੀ ਆਵਾਜ਼ ਸੁਣਕੇ ਗਵਾਂਢੀ ਗੁਰਪ੍ਰੀਤ ਸਿੰਘ ਬਾਹਰ ਨਿਕਲਿਆ ਤੇ ਹਮਲਾਵਰਾਂ ਵਿਚੋਂ ਇਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ ,ਜਿਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। [caption id="attachment_360361" align="aligncenter" width="300"] ਖੰਨਾ ਦੇ ਨੇੜਲੇ ਪਿੰਡ ਭੁਮਦੀ ਵਿਖੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ , ਇਕ ਨੌਜਵਾਨ ਗੰਭੀਰ ਜ਼ਖਮੀ[/caption] ਇਸ ਘਟਨਾ ਦੌਰਾਨ ਹੋਰ ਪਿੰਡ ਵਾਸੀ ਵੀ ਆ ਗਏ ਤੇ ਉਨ੍ਹਾਂ ਨੇ ਇੱਕ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ,ਜਦਕਿ ਦੂਸਰਾ ਹਮਲਾਵਰ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮ੍ਰਿਤਕ ਜਸਵੀਰ ਕੌਰ ਦੀ ਲਾਸ਼ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ। -PTCNews