Tue, Apr 30, 2024
Whatsapp

ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Written by  Shanker Badra -- January 16th 2020 03:27 PM
ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ:ਖੰਨਾ : ਖੰਨਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ 32 ਬੋਰ ਪਿਸਤੌਲ , 3 ਜਿੰਦਾ ਕਾਰਤੂਸ ਸਮੇਤ ਨਾਕੇ ਦੌਰਾਨ ਕਾਬੂ ਕੀਤਾ ਹੈ। ਇਸ ਸਬੰਧੀ ਐਸਐਸਪੀ ਖੰਨਾ ਗੁਰਸਰਨਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਨੇ ਇਹ ਪਿਸਟਲ ਆਪਣੇ ਦੋਸਤ ਤੋਂ ਚੋਰੀ ਕੀਤਾ ਹੋਇਆ ਸੀ ਤੇ ਉਸ ਨੇ ਸੌਂਕ ਲਈ ਰੱਖਿਆ ਹੋਇਆ ਸੀ। [caption id="attachment_380257" align="aligncenter" width="300"]Khanna police Arrest man with illegal pistol with Cartus ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ[/caption] ਇਸ ਦੌਰਾਨ ਐਸਐਸਪੀ ਗੁਰਸਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗਰੀਨਲੈਡ ਹੋਟਲ ਜੀਟੀ ਰੋਡ ਖੰਨਾ ਪਾਸੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੰਡੀ ਗੋਬਿੰਦਗੜ ਸਾਈਡ ਤੋਂ ਇੱਕ ਸਕੋਡਾ ਕਾਰ ਆ ਰਹੀ ਸੀ। ਜਦੋਂ ਉਸ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਨੂੰ ਜਸਪਾਲ ਸਿੰਘ ਨਾਮ ਦਾ ਵਿਅਕਤੀ ਚਲਾ ਰਿਹਾ ਸੀ। [caption id="attachment_380254" align="aligncenter" width="300"]Khanna police Arrest man with illegal pistol with Cartus ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ[/caption] ਇਸ ਦੌਰਾਨ ਤਲਾਸ਼ੀ ਲੈਣ ਉਪਰੰਤ ਉਸ ਦੇ ਦੱਬ 'ਚੋਂ ਇੱਕ ਨਜਾਇਜ 32 ਬੋਰ ਪਿਸਤੋਲ ਸਮੇਤ 3 ਜਿੰਦਾ ਰੌਂਦ ਬਰਾਮਦ ਹੋਏ ਹਨ। ਜਿਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੱਸਿਆ ਕਿ ਉਸ ਨੇ ਇਹ ਨਜਾਇਜ਼ ਤੌਰ 'ਤੇ ਸ਼ੌਂਕ ਲਈ ਰੱਖਿਆ ਹੋਇਆ ਸੀ ,ਜੋ ਉਸ ਨੇ ਆਪਣੇ ਦੋਸਤ ਤੋਂ ਲਿਆ ਸੀ ਤੇ ਉਸ ਨੇ ਦੱਸਿਆ ਕਿ ਇਹ ਪਿਸਟਲ ਉਸ ਨੇ ਚੋਰੀ ਕੀਤਾ ਸੀ। -PTCNews


Top News view more...

Latest News view more...