ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Khanna police Arrest man with illegal pistol with Cartus
ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ:ਖੰਨਾ : ਖੰਨਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ 32 ਬੋਰ ਪਿਸਤੌਲ , 3 ਜਿੰਦਾ ਕਾਰਤੂਸ ਸਮੇਤ ਨਾਕੇ ਦੌਰਾਨ ਕਾਬੂ ਕੀਤਾ ਹੈ। ਇਸ ਸਬੰਧੀ ਐਸਐਸਪੀ ਖੰਨਾ ਗੁਰਸਰਨਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਨੇ ਇਹ ਪਿਸਟਲ ਆਪਣੇ ਦੋਸਤ ਤੋਂ ਚੋਰੀ ਕੀਤਾ ਹੋਇਆ ਸੀ ਤੇ ਉਸ ਨੇ ਸੌਂਕ ਲਈ ਰੱਖਿਆ ਹੋਇਆ ਸੀ।

Khanna police Arrest man with illegal pistol with Cartus
ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਇਸ ਦੌਰਾਨ ਐਸਐਸਪੀ ਗੁਰਸਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗਰੀਨਲੈਡ ਹੋਟਲ ਜੀਟੀ ਰੋਡ ਖੰਨਾ ਪਾਸੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੰਡੀ ਗੋਬਿੰਦਗੜ ਸਾਈਡ ਤੋਂ ਇੱਕ ਸਕੋਡਾ ਕਾਰ ਆ ਰਹੀ ਸੀ। ਜਦੋਂ ਉਸ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਨੂੰ ਜਸਪਾਲ ਸਿੰਘ ਨਾਮ ਦਾ ਵਿਅਕਤੀ ਚਲਾ ਰਿਹਾ ਸੀ।

Khanna police Arrest man with illegal pistol with Cartus
ਖੰਨਾ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਇਸ ਦੌਰਾਨ ਤਲਾਸ਼ੀ ਲੈਣ ਉਪਰੰਤ ਉਸ ਦੇ ਦੱਬ ‘ਚੋਂ ਇੱਕ ਨਜਾਇਜ 32 ਬੋਰ ਪਿਸਤੋਲ ਸਮੇਤ 3 ਜਿੰਦਾ ਰੌਂਦ ਬਰਾਮਦ ਹੋਏ ਹਨ। ਜਿਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੱਸਿਆ ਕਿ ਉਸ ਨੇ ਇਹ ਨਜਾਇਜ਼ ਤੌਰ ‘ਤੇ ਸ਼ੌਂਕ ਲਈ ਰੱਖਿਆ ਹੋਇਆ ਸੀ ,ਜੋ ਉਸ ਨੇ ਆਪਣੇ ਦੋਸਤ ਤੋਂ ਲਿਆ ਸੀ ਤੇ ਉਸ ਨੇ ਦੱਸਿਆ ਕਿ ਇਹ ਪਿਸਟਲ ਉਸ ਨੇ ਚੋਰੀ ਕੀਤਾ ਸੀ।
-PTCNews