ਹੋਰ ਖਬਰਾਂ

ਖੰਨਾ ਪੁਲਿਸ ਨੇ ਯੂਪੀ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ , ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜ਼ਾਮ

By Shanker Badra -- July 20, 2019 9:07 am -- Updated:Feb 15, 2021

ਖੰਨਾ ਪੁਲਿਸ ਨੇ ਯੂਪੀ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ , ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜ਼ਾਮ :ਖੰਨਾ : ਖੰਨਾ ਪੁਲਿਸ ਨੇ ਯੂਪੀ ਦੇ ਚਾਰ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਇਹ ਚਾਰੇ ਗੈਂਗਸਟਰਾਂ ਪੰਜਾਬ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਸਨ ਪਰ ਪੁਲਿਸ ਨੇ ਇਨ੍ਹਾਂ ਨੂੰ ਪਹਿਲਾਂ ਹੀ ਦਬੋਚ ਲਿਆ ਹੈ।ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ।ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 9 ਐੱਮਐੱਮ ਦੇ ਦੋ ਪਿਸਤੌਲ, ਪੁਆਇੰਟ 32 ਬੋਰ ਦੇ ਦੋ ਪਿਸਤੌਲ, 8 ਜ਼ਿੰਦਾ ਕਾਰਤੂਸ ਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

Khanna police UP four gangster Weapons Including arrested ਖੰਨਾ ਪੁਲਿਸ ਨੇ ਯੂਪੀ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ , ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜ਼ਾਮ

ਇਸ ਸਬੰਧੀ ਖੰਨਾ ਦੇ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਮੁਲਜ਼ਮਾਂ ਦੀ ਸ਼ਨਾਖਤ ਸਚਿਨ ਤੋਮਰ ਵਾਸੀ ਉੱਤਸਚਿਨ ਕਲੋਨੀ ਗਾਜ਼ੀਆਬਾਦ ਯੂਪੀ, ਭਾਰਤ ਭੂਸ਼ਣ ਵਾਸੀ ਸੰਗਮ ਵਿਹਾਰ ਗਾਜ਼ੀਆਬਾਦ, ਰਾਕੇਸ਼ ਕੁਮਾਰ ਵਾਸੀ ਪਿੰਡ ਜਾਬਲੀ ਗਾਜੀਆਬਾਦ ਤੇ ਸੁੰਦਰ ਸਿੰਘ ਵਾਸੀ ਸ਼ਿਵ ਬਿਹਾਰ ਰਾਵਲ ਨਗਰ ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨੂੰ ਮੁਖਬਰੀ ਹੋਈ ਕਿ ਉਕਤ ਮੁਲਜ਼ਮ ਕਾਰ 'ਚ ਅਸਲੇ ਸਮੇਤ ਬਾਹੋਮਾਜਰਾ ਪਿੰਡ ਕੋਲ ਬੈਠੇ ਹਨ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਹਨ।

Khanna police UP four gangster Weapons Including arrested ਖੰਨਾ ਪੁਲਿਸ ਨੇ ਯੂਪੀ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ , ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜ਼ਾਮ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਕੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਰਾਤ ਦਾ ਸਮਾਂ ਹੋਣ ਕਰਕੇ ਅਜੈ ਵਾਸੀ ਬੁਲੰਦ ਸ਼ਹਿਰ, ਯੂਪੀ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਰਿਹਾ ਹੈ।ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
-PTCNews

  • Share