ਸਕੂਲੀ ਬੱਚਿਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਕਈ ਜ਼ਖਮੀ

Bus Accident

ਸਕੂਲੀ ਬੱਚਿਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਕਈ ਜ਼ਖਮੀ,ਖੰਨਾ: ਖੰਨਾ ਨੇੜੇ ਬੀਜਾ ਜੀ.ਟੀ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਇਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਸਕੂਲੀ ਬੱਚਿਆਂ ਸਮੇਤ ਕਈ ਹੋਰ ਜ਼ਖਮੀਂ ਹੋ ਗਏ।

Bus Accidentਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟੂਰਿਸਟ ਬੱਸ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਮਾਤਾ ਵੈਸ਼ਨੋ ਦੇਵੀ ਤੋਂ ਪਾਣੀਪਤ ਵਾਪਸ ਲੈ ਕੇ ਜਾ ਰਹੀ ਸੀ ਕਿ ਅਚਾਨਕ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਬੱਚਿਆਂ ਸਮੇਤ ਕਈ ਹੋਰ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਭਰਤੀ ਕਰਾਇਆ ਗਿਆ।

ਹੋਰ ਪੜ੍ਹੋ: ਗੁਜਰਾਤ ਤੋਂ ਮਨਾਲੀ ਟੂਰ ਲਈ ਜਾ ਰਹੇ ਬੱਚਿਆਂ ਨਾਲ ਭਰੀ ਬੱਸ ਰੋਪੜ ਨੇੜੇ ਪਲਟੀ,13 ਜ਼ਖਮੀ

Bus Accidentਇਹ ਹਾਦਸਾ ਤੜਕੇ ਸਵੇਰੇ 4 ਵਜੇ ਦੇ ਕਰੀਬ ਵਾਪਰਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News