ਹਾਦਸੇ/ਜੁਰਮ

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ

By Jashan A -- November 22, 2019 8:10 pm

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ,ਖੰਨਾ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਆਏ ਦਿਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਦੇ ਅੰਨਦਾਤਾ ਖੁਦਕੁਸ਼ੀਆਂ ਦੇ ਰਾਹ 'ਤੇ ਤੁਰ ਪਏ ਹਨ। ਹੁਣ ਤੱਕ ਅਨੇਕਾਂ ਕਿਸਾਨ ਕਰਜ਼ ਕਾਰਨ ਆਤਮਹੱਤਿਆ ਕਰ ਚੁੱਕੇ ਹਨ।

Farmer ਅਜਿਹਾ ਹੀ ਇੱਕ ਹੋਰ ਮਾਮਲਾ ਖੰਨਾ ਦੇ ਨਜ਼ਦੀਕ ਪੈਂਦੇ ਪਿੰਡ ਈਸੜੂ ਤੋਂ ਸਾਹਮਣੇ ਆਇਆ ਹੈ,ਜਿਥੇ ਕਰਜ਼ੇ ਕਾਰਨ ਅਮਰਜੀਤ ਨਾਮ ਦੇ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੇ-ਆਪ ਨੂੰ ਮੌਤ ਦੇ ਘਾਟ ਉਤਾਰ ਲਿਆ ਹੈ।

ਹੋਰ ਪੜ੍ਹੋ: ਮੋਗਾ: ਪਿੰਡ ਡਾਲਾ ਕੋਲ ਨੈਸ਼ਨਲ ਹਾਈਵੇਅ ‘ਤੇ ਟੈਂਪੂ ਨੇ ਪਿਓ-ਪੁੱਤਰ ਨੂੰ ਮਾਰੀ ਟੱਕਰ, ਦੋਵਾਂ ਦੀ ਮੌਕੇ ‘ਤੇ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਨੇ ਬੈਂਕ ਤੋਂ 10 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਤੇ ਫ਼ਸਲ ਖਰਾਬ ਹੋਣ ਕਾਰਨ ਉਹ ਕਰਜ਼ਾ ਨਹੀਂ ਉਤਾਰ ਸਕਿਆ,ਜਿਸ ਕਾਰਨ ਉਸ ਨੇ ਖੇਤ 'ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ।

Farmer ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share