ਹਾਦਸੇ/ਜੁਰਮ

ਖੰਨਾ ਪੁਲਿਸ ਨੇ ਹਥਿਆਰਾਂ ਸਣੇ 4 ਵਿਕਅਤੀਆਂ ਨੂੰ ਕੀਤਾ ਗ੍ਰਿਫਤਾਰ, ਅੱਤਵਾਦੀਆਂ ਨਾਲ ਜੁੜੇ ਤਾਰ !

By Jashan A -- October 11, 2019 2:55 pm

ਖੰਨਾ ਪੁਲਿਸ ਨੇ ਹਥਿਆਰਾਂ ਸਣੇ 4 ਵਿਕਅਤੀਆਂ ਨੂੰ ਕੀਤਾ ਗ੍ਰਿਫਤਾਰ, ਅੱਤਵਾਦੀਆਂ ਨਾਲ ਜੁੜੇ ਤਾਰ !,ਖੰਨਾ: ਖੰਨਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਨਸ਼ੇ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।

Khannaਪੁਲਿਸ ਨੇ ਫੜ੍ਹੇ ਗਏ ਵਿਕਅਤੀਆਂ ਕੋਲੋਂ 2 ਪਿਸਤੌਲ, ਇਕ ਰਾਈਫ਼ਲ, 20 ਕਾਰਤੂਸ, 1 ਮੈਗਜ਼ੀਨ ਤੇ 266 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ 'ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਕਈ ਮਾਮਲੇ ਦਰਜ ਹਨ।

ਹੋਰ ਪੜ੍ਹੋ:ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 3 ਅੱਤਵਾਦੀ ਕੀਤੇ ਢੇਰ

Khannaਮਿਲੀ ਜਾਣਕਾਰੀ ਮੁਤਾਬਕ ਇਹਨਾਂ ਵਿਅਕਤੀਆਂ ਦੇ ਤਾਰ ਅੱਤਵਾਦੀਆਂ ਨਾਲ ਜੁੜੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿਉਂਕਿ ਉਸ ਦੇ ਸਬੰਧ ਕਸ਼ਮੀਰ ਨਾਲ ਜੁੜੇ ਹੋਏ ਹਨ।ਫਿਲਹਾਲ ਪੁਲਿਸ ਫੜ੍ਹੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

-PTC News

  • Share