ਖੰਨਾ : ਨਕਲੀ ਸ਼ਰਾਬ ਫੈਕਟਰੀ ਵਾਲੇ ਮਾਮਲੇ 'ਚ ਸੀਨੀਅਰ ਕਾਂਗਰਸੀ ਨੇਤਾ ਚੜਿਆ ਪੁਲਿਸ ਅੜਿੱਕੇ

By Shanker Badra - May 20, 2020 7:05 pm

ਖੰਨਾ : ਨਕਲੀ ਸ਼ਰਾਬ ਫੈਕਟਰੀ ਵਾਲੇ ਮਾਮਲੇ 'ਚ ਸੀਨੀਅਰ ਕਾਂਗਰਸੀ ਨੇਤਾ ਚੜਿਆ ਪੁਲਿਸ ਅੜਿੱਕੇ:ਖੰਨਾ: ਖੰਨਾ 'ਚ ਸੀਨੀਅਰ ਕਾਂਗਰਸੀ ਨੇਤਾ ਨੂੰ ਨਕਲੀ ਸ਼ਰਾਬ ਦੇ ਮਾਮਲੇ 'ਚ ਅੱਜ ਖੰਨਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕੁਲਵਿੰਦਰ ਸਿੰਘ ਨੂੰ ਕਾਬੂ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ,ਜਿਸ ਤੋਂ ਬਾਅਦ ਪੁਲਿਸ ਨੂੰ ਉਸ ਦਾ ਕੱਲ ਤਕ ਦਾ ਰਿਮਾਂਡ ਮਿਲ ਗਿਆ ਹੈ ਅਤੇ ਕੱਲ੍ਹ ਇੱਕ ਵਾਰ ਫ਼ਿਰ ਉਸਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਸੀਆਈਏ ਪੁਲਿਸ ਨੇ 22 ਐਪ੍ਰਲ ਨੂੰ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਤੇ ਆਬਕਾਰੀ ਵਿਭਾਗ ਨੇ ਛਾਪਾ ਮਾਰਿਆ ਸੀ। ਐਸਐਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਕ ਸਾਰੀ ਨਕਲੀ ਸ਼ਰਾਬ ਨੂੰ ਕਬਜ਼ੇ 'ਚ ਲੈ 7 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇੱਥੋਂ ਪੁਲਿਸ ਨੇ ਨਕਲੀ ਸ਼ਰਾਬ ਦੀਆਂ 450 ਪੈਟੀਆਂ ਬਰਾਮਦ ਕੀਤੀਆਂ ਸਨ। ਇਸ ਫੈਕਟਰੀ 'ਚ ਰੋਜ਼ਾਨਾ 1000 ਪੇਟੀਆਂ ਨਕਲੀ ਸ਼ਰਾਬ ਬਣਾਈ ਜਾਂਦੀ ਸੀ।

ਦੱਸਿਆ ਜਾਂਦਾ ਹੈ ਕਿ ਦੋਸ਼ੀ ਕਾਂਗਰਸੀ ਨੇਤਾ ਨੇ ਲੋਕਾਂ ਦੀ ਜਾਨ ਨੂੰ ਖਤਰੇ 'ਚ ਪਾ ਕੇ ਪਹਿਲਾਂ ਤਾਂ ਨਾਜਾਇਜ਼ ਸ਼ਰਾਬ ਫੈਕਟਰੀ 'ਚੋਂ ਸਸਤੀ ਸ਼ਰਾਬ ਖਰੀਦੀ ਅਤੇ ਫਿਰ ਇਸ ਨੂੰ ਮਹਿੰਗੇ ਭਾਅ 'ਤੇ ਵੇਚ ਦਿੱਤਾ। ਕਾਂਗਰਸੀ ਨੇਤਾ ਕੁਲਵਿੰਦਰ ਦੀਆਂ ਕਈ ਵੱਡ-ਵੱਡੇ ਕਾਂਗਰਸੀ ਲੀਡਰਾਂ ਨਾਲ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਉਧਰ ਅਕਾਲੀ ਦਲ ਦੇ ਨੇਤਾ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ।
-PTCNews

adv-img
adv-img