ਖਰੜ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਮਹਿਲਾ ਅਧਿਆਪਕ ਨੂੰ ਮਾਰੀਆਂ ਗੋਲੀਆਂ, ਹੋਈ ਮੌਤ
ਖਰੜ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਮਹਿਲਾ ਅਧਿਆਪਕ ਨੂੰ ਮਾਰੀਆਂ ਗੋਲੀਆਂ, ਹੋਈ ਮੌਤ,ਖਰੜ: ਖਰੜ ਦੇ ਸੰਨੀ ਇਨਕਲੇਵ 'ਚ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਇਥੇ ਇੱਕ ਪ੍ਰਾਈਵੇਟ ਸਕੂਲ ਦੀ ਮਹਿਲਾ ਅਧਿਆਪਕ ਨੂੰ ਗੋਲੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਸਕੂਲ ਦੇ ਬਾਹਰ ਇਕ ਅਧਿਆਪਕ ਨੂੰ ਗੋਲੀਆਂ ਮਾਰ ਕੇ ਜ਼ਖਮੀਂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਤੁਰੰਤ ਜ਼ਖਮੀਂ ਅਧਿਆਪਕ ਨੂੰ ਮੈਕਸ ਹਸਪਤਾਲ ਭਰਤੀ ਕਰਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। -PTC News