Fri, Apr 26, 2024
Whatsapp

ਮੋਹਾਲੀ ਦੇ ਖਰੜ 'ਚ ਇੱਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

Written by  Jashan A -- June 12th 2019 04:24 PM
ਮੋਹਾਲੀ ਦੇ ਖਰੜ 'ਚ ਇੱਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਮੋਹਾਲੀ ਦੇ ਖਰੜ 'ਚ ਇੱਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਮੋਹਾਲੀ ਦੇ ਖਰੜ 'ਚ ਇੱਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ,ਮੋਹਾਲੀ ਨੇੜੇ ਖਰੜ ਅਧੀਨ ਪੈਂਦੇ ਸੰਨੀ ਇਨਕਲੇਵ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇੱਕ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਮਾਲੀ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਨ੍ਹੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਪੂਰੇ ਸ਼ੋਅਰੂਮ ਨੂੰ ਆਪਣੀ ਲਪੇਟ 'ਚ ਲੈ ਲਿਆ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਫਾਇਰ ਅਧਿਕਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹੋਰ ਪੜ੍ਹੋ:ਸਕੂਲ ਤੋਂ ਘਰ ਜਾ ਰਹੀਆਂ 2 ਸਕੀਆਂ ਭੈਣਾਂ ਨਾਲ ਵਾਪਰਿਆ ਇਹ ਹਾਦਸਾ ,ਪਰਿਵਾਰ ‘ਚ ਵਿਛਿਆ ਸੱਥਰ ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...