Sat, Apr 20, 2024
Whatsapp

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ"

Written by  Jashan A -- March 23rd 2019 07:51 PM

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ"

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ",ਖਟਕੜ ਕਲਾਂ: ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਜੀ ਦਾ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ। 23 ਮਾਰਚ 1931 ਦੀ ਰਾਤ ਨੂੰ ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਨੂੰ ਫ਼ਾਸ਼ੀ ਦੀ ਸਜ਼ਾ ਸੁਣਾਈ ਗਈ ਸੀ। 24 ਸਾਲ ਦੀ ਛੋਟੀ ਉਮਰ ਵਿਚ ਸ ਭਗਤ ਸਿੰਘ ਨੇ ਫਾਸੀ ਦਾ ਰੱਸਾ ਚੁੰਮ ਕੇ ਸ਼ਹੀਦੀ ਦਾ ਜਾਮ ਲਈ ਲਿਆ ਸੀ। [caption id="attachment_273419" align="aligncenter" width="300"]saheed bhagat singh "ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ"[/caption] ਸ਼ਹੀਦ ਭਗਤ ਸਿੰਘ ਰਾਜ ਗੁਰੂ ਸੁਖਦੇਵ ਜੀ ਨੇ ਗੋਰੀ ਹਕੂਮਤ ਕੋਲੋਂ ਦੇਸ਼ ਨੂੰ ਤਾਂ ਆਜ਼ਾਦ ਕਰਵਾ ਲਿਆ, ਪਰ ਦੇਸ਼ ਲਈ ਜਾਨਾ ਕੁਰਬਾਨ ਕਾਰਨ ਵਾਲੇ ਵੀਰ ਯੋਧਿਆਂ ਨੂੰ ਅੱਜ ਦੇ ਸਮੇਂ ਦੀਆ ਸਰਕਾਰਾਂ ਵਲੋਂ ਸ਼ਹੀਦੀ ਦਾ ਦਰਜ਼ਾ ਤਕ ਨਹੀਂ ਦਿੱਤਾ ਗਿਆ। ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਵੱਖ ਵੱਖ ਰਾਜਨੀਤਿਕ, ਧਾਰਮਿਕ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੀ ਗਈ। ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਤੇ ਹੋਰ ਜ਼ਿਲ੍ਹਾ ਅਧਿਕਾਰੀ, ਪੰਜਾਬ ਸਰਕਾਰ ਦੀ ਤਰਫ਼ੋਂ ਕੈਬਨਿਟ ਮੰਤਰੀ ਸ਼੍ਰੀ ਸ਼ਾਮ ਸੁੰਦਰ ਅਰੋੜਾ,ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਹੋਰ ਪੜ੍ਹੋ:ਸ਼ਹੀਦਾਂ ਦੀ ਧਰਤੀ ‘ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ ‘ਸਿਆਸੀ ਨੇਤਾ [caption id="attachment_273420" align="aligncenter" width="300"]saheed bhagat singh "ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ"[/caption] ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਆਪ ਪਾਰਟੀ ਤੋਂ ਭਗਵੰਤ ਮਾਨ (ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ) ਨਰਿੰਦਰ ਸਿੰਘ ਸ਼ੇਰਗਿੱਲ ਉਮੀਦਵਾਰ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ', ਜੈ ਸਿੰਘ ਰੌੜੀ ਵਿਧਾਇਕ ਗੜ੍ਹਸ਼ੰਕਰ,ਅਮਰਜੀਤ ਸਿੰਘ ਸੰਦੋਆ ਵਿਧਾਇਕ ਰੋਪੜ, ਪੰਜਾਬ ਡੇਮੋਕ੍ਰੇਟਿਕ ਐਲਾਇੰਸ ਵਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਸੋਢੀ ਵਿਕਰਮ ਸਿੰਘ,ਸਿਮਰਨਜੀਤ ਸਿੰਘ ਬੈਂਸ ਵਿਧਾਇਕ ਲੁਧਿਆਣਾ, ਕਾਂਗਰਸ ਪਾਰਟੀ ਵਲੋਂ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਬਲਾਚੌਰ, ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ, ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ਗਏ ਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। -PTC News


Top News view more...

Latest News view more...