ਹਾਦਸੇ/ਜੁਰਮ

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਟੀਕਾ ਲਗਾਉਣ ਨਾਲ 35 ਸਾਲਾ ਵਿਅਕਤੀ ਦੀ ਮੌਤ

By Jashan A -- July 28, 2019 7:55 pm

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਟੀਕਾ ਲਗਾਉਣ ਨਾਲ 35 ਸਾਲਾ ਵਿਅਕਤੀ ਦੀ ਮੌਤ,ਖੇਮਕਰਨ: ਪੰਜਾਬ ‘ਚ ਵਗ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੀ ਜਵਾਨੀ ਨੂੰ ਦਿਨ ਬ ਦਿਨ ਖਤਮ ਕਰ ਰਿਹਾ ਹੈ ਤੇ ਸਮੇਂ ਦੀਆਂ ਸਰਕਾਰਾਂ ਇਸ ਨੂੰ ਰੋਕਣ ‘ਚ ਨਾਕਾਮਯਾਬ ਹੋ ਰਹੀਆਂ ਹਨ। ਹੁਣ ਤੱਕ ਕਈ ਨੌਜਵਾਨ ਇਸ ਦਲਦਲ ‘ਚ ਫਸ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ, ਪਰ ਪੰਜਾਬ ਸਰਕਾਰ ਦੇ ਕੰਨੀ ਜੂੰ ਨਹੀਂ ਸਰਕ ਰਹੀ।

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਠੱਠਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੇ ਟੀਕੇ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਬਿੱਟੂ (35) ਪਿੰਡ ਠੱਠਾ ਮਿਲੀ ਹੈ।

ਹੋਰ ਪੜ੍ਹੋ: ਹੁਸ਼ਿਆਰਪੁਰ ਦੇ ਅਭੀ ਵਰਮਾ ਕਤਲ ਕੇਸ ਦੇ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਨਹੀਂ ਦਿੱਤੀ ਰਾਹਤ

ਮਿਲੀ ਜਾਣਕਾਰੀ ਮੁਤਾਬਕ ਬਿੱਟੂ ਦੀ ਲਾਸ਼ ਡੰਗਰਾਂ ਦੇ ਚਾਰੇ ਵਾਲੇ ਖੇਤ ਚਰ ਚੋਂ ਮਿਲੀ, ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਮਾਤਮ ਪਸਰ ਗਿਆ।

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share