Advertisment

ਖੇਮਕਰਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

author-image
Jashan A
Updated On
New Update
ਖੇਮਕਰਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)
Advertisment
ਖੇਮਕਰਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ),ਖੇਮਕਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਹਲਕਾ ਖੇਮਕਰਨ ਦੇ ਪਿੰਡ ਵਰਨਾਲਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਤੋਂ ਮਹਾਨ ਨਗਰ ਕੀਰਤਨ ਆਰੰਭ ਕੀਤਾ ਗਿਆ ਜੋ ਕਿ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੁਲਤਾਨਪੁਰ ਲੋਧੀ ਲਈ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਇਆ। Nagar Kirtanਇਸ ਮੌਕੇ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਹੋਈਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਨਗਰ ਕੀਰਤਨ ਦਾ ਵੱਖ ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ। ਹੋਰ ਪੜ੍ਹੋ:
Advertisment
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ Nagar Kirtanਇਸ ਮੌਕੇ ਮੁੱਖ ਪ੍ਰਬੰਧਕ ਬਾਬਾ ਸਾਹਿਬ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਪੂਰੀ ਦੁਨੀਆ ਵਿਚ ਕਰਵਾਏ ਜਾ ਰਹੇ ਹਨ। ਜਿਸ ਨੂੰ ਲੈ ਕੇ ਅੱਜ ਮਾਝੇ ਦੀ ਧਰਤੀ ਪਿੰਡ ਵਰਨਾਲਾ ਤੋਂ ਇੱਕ ਮਹਾਨ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ। ਜਿਸ 'ਚ ਕਈ ਧਾਰਮਿਕ ਸ਼ਖਸ਼ੀਅਤਾਂ ਅਤੇ ਸੰਗਤਾਂ ਸ਼ਾਮਿਲ ਹੋ ਕੇ ਗੁਰੂ ਘਰ ਦੀਆ ਖ਼ੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। Nagar Kirtanਇਸ ਮੌਕੇ ਬਾਬਾ ਬਲਵਿੰਦਰ ਸਿੰਘ ਜੀ ਨੇ ਕਿਹਾ ਕਿ 550 ਸਾਲਾ ਸ਼ਤਾਬਦੀ ਸਾਡੇ ਜੀਵਨ 'ਚ ਆਈ ਹੈ,ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਤੇ ਪਹਿਰਾ ਦੇਦੇ ਹੋਏ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਲੋੜ ਹੈ। -PTC News-
punjabi-news nagar-kirtan khem-karan sri-guru-nanak-dev-ji-550th-parkash-purb
Advertisment

Stay updated with the latest news headlines.

Follow us:
Advertisment