Advertisment

ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ

author-image
Shanker Badra
Updated On
New Update
ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ
Advertisment
ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ:ਖੇਮਕਰਨ : ਤਰਨਤਾਰਨ ਦੇ ਖੇਮਕਰਨ ਬਾਰਡਰ ਦੇ ਕੰਢੇ 'ਤੇ ਵਸਿਆ ਇੱਕ ਅਜਿਹਾ ਕਸਬਾ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਇੱਕ ਦੂਜੇ ਦਾ ਮਾਣ ਸਤਿਕਾਰ ਕਰਦੇ ਹਨ।ਆਪਸੀ ਭਾਈਚਾਰੇ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਹਮੇਸ਼ਾ ਇਕ ਦੂਜੇ ਦੇ ਨਾਲ ਖੜ੍ਹੇ ਰਹਿੰਦੇ ਹਨ ਪਰ ਹਾਲ ਹੀ ਹਾਲ ਵਿੱਚ ਹੋਏ ਪੁਲਵਾਮਾ ਹਮਲੇ ਦੀ ਨਿਖੇਧੀ ਕਰਦਿਆਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਅੱਜ ਖੇਮਕਰਨ ਵਿਖੇ ਸਥਿਤ ਮਸਜਿਦ ਵਿੱਚ ਨਮਾਜ਼ ਪੜ੍ਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। Khemkaran Muslim community People Pulwama attack During Martyrs Indian soldiers Tribute ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ ਉਨ੍ਹਾਂ ਕਿਹਾ ਕਿ ਸਾਡਾ ਭਾਰਤ ਇੱਕ ਅਜਿਹਾ ਦੇਸ਼ ਹੈ, ਜਿੱਥੇ ਹਰ ਧਰਮ ਦਾ ਮਾਣ ਸਤਿਕਾਰ ਹੁੰਦਾ ਹੈ ਅਤੇ ਉਹ ਕਿਸੇ ਵੀ ਹਾਲ ਵਿੱਚ ਦੇਸ਼ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਣਗੇ।ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਘਟੀਆ ਚਾਲਾਂ ਚੱਲੀਆਂ ਜਾਂਦੀਆਂ ਹਨ ਤਾਂ ਕਿ ਅਸੀਂ ਆਪਸ ਵਿੱਚ ਹਿੰਦੂ-ਮੁਸਲਿਮ ਭਾਈਚਾਰੇ ਨੂੰ ਲੈ ਕੇ ਲੜੀਏ ਪਰ ਹੁਣ ਅਸੀਂ ਸਾਰੇ ਸਮਝਦਾਰ ਹੋ ਚੁੱਕੇ ਹਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਇਨ੍ਹਾਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ। Khemkaran Muslim community People Pulwama attack During Martyrs Indian soldiers Tribute ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ ਦੇਸ਼ ਦਾ ਹਰ ਜਵਾਨ ਚਾਹੇ ਕਿਸੇ ਵੀ ਧਰਮ ਨਾਲ ਸਬੰਧਿਤ ਹੈ, ਦੇਸ਼ ਲਈ ਮਰ ਮਿਟਣ ਦਾ ਜਜ਼ਬਾ ਰੱਖਦਾ ਹੈ।ਸ਼ਰਾਰਤੀ ਅਨਸਰਾਂ ਨੂੰ ਅਗਾਂਹ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਉਹ ਉਨ੍ਹਾਂ ਦੀਆਂ ਚਾਲਾਂ ਵਿਚ ਨਹੀਂ ਆਉਣ ਵਾਲੇ।ਉਹ ਆਪਣੀਆਂ ਘਟੀਆ ਚਾਲਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਹ ਉਨ੍ਹਾਂ ਦਾ ਸਰਵਨਾਸ਼ ਕਰ ਕੇ ਰੱਖ ਦੇਵਾਂਗੇ। Khemkaran Muslim community People Pulwama attack During Martyrs Indian soldiers Tribute ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ ਇਸ ਮੌਕੇ ਮੌਲਵੀ ਮਨਵਰ ਖ਼ਾਨ ਖੇਮਕਰਨ, ਹਕੀਮ ਇਨਾਮ ਖਾਨ ਹਰੀਕੇ ਪੱਤਣ, ਡਾਕਟਰ ਤਾਜ ਖਾਨ,ਡਾਕਟਰ ਦੀਦਾਰ, ਡਾਕਟਰ ਦਿਲਸ਼ਾਦ, ਡਾਕਟਰ ਇਸ਼ਾਨ ਮੌਲਵੀ, ਇਮਰਾਨ ਖ਼ਾਨ ਮੌਲਵੀ, ਇਮਤਿਆਜ਼ ਖ਼ਾਨ ਮੌਲਵੀ, ਹਾਫਿਜ਼ ਉੱਲਾ ਮੌਲਵੀ, ਸ਼ਦਾਬ ਖਾਨ ਮੌਲਵੀ, ਮਤੀਲਾ ਮੌਲਵੀ, ਵਸੀਮ ਅਲੀ ਮੌਲਵੀ, ਲਤੀਫ ਖਾਨ ਬੀਐੱਸਐੱਫ ਆਦਿ ਹਾਜ਼ਰ ਸਨ। -PTCNews-
latest-news india-latest-news news-in-punjabi news-in-punjab pulwama-attack-news khemkaran-muslim-community-news martyrs-indian-soldiers-news
Advertisment

Stay updated with the latest news headlines.

Follow us:
Advertisment