ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਓਵਰਡੋਜ਼ ਦਾ ਹੋਇਆ ਸ਼ਿਕਾਰ

Drug

ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਓਵਰਡੋਜ਼ ਦਾ ਹੋਇਆ ਸ਼ਿਕਾਰ,ਖੇਮਕਰਨ: ਖੇਮਕਰਨ ਦੇ ਪਿੰਡ ਦਿਆਲਪੁਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਗਜੀਤ ਸਿੰਘ ਵਜੋਂ ਹੋਈ ਹੈ।

Drugਪਰਿਵਾਰਕ ਮੈਂਬਰਾਂ ਮੁਤਾਬਕ ਜਗਜੀਤ ਬੀਤੀ ਰਾਤ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ ਅਤੇ ਰਾਤ ਘਰ ਵਾਪਸ ਨਹੀਂ ਆਇਆ ਜਦ ਸਵੇਰ ਹੋਈ ਤਾਂ ਸਾਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ ਦੱਸਿਆ ਕਿ ਜਗਜੀਤ ਦੀ ਲਾਸ਼ ਪਿੰਡ ਦੇ ਸਰਕਾਰੀ ਸਕੂਲ ‘ਚ ਪਈ ਹੈ।

ਹੋਰ ਪੜ੍ਹੋ: ਇੱਕ ਵਾਰ ਫ਼ਿਰ ਖਾਕੀ ‘ਤੇ ਉੱਠੇ ਸਵਾਲ, ਚਿੱਟਾ ਜੇਬ ‘ਚ ਪਾ ਰੇਡ ਕਰਨ ਪਹੁੰਚੇ ਪੁਲਸੀਏ !

Drugਇਸੇ ਦੌਰਾਨ ਜਦੋਂ ਅਸੀਂ ਜਾ ਕੇ ਵੇਖਿਆ ਤਾਂ ਜਗਜੀਤ ਸਿੰਘ ਨੇ ਨਸ਼ੇ ਦਾ ਟੀਕਾ ਲਾਇਆ ਹੋਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ‘ਚ ਮਾਤਮ ਪਸਰ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News