Sat, May 4, 2024
Whatsapp

ਖੇਤ ਮਜ਼ਦੂਰ ਯੂਨੀਅਨ ਵੱਲੋਂ CM ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

Written by  Pardeep Singh -- September 12th 2022 07:37 AM
ਖੇਤ ਮਜ਼ਦੂਰ ਯੂਨੀਅਨ ਵੱਲੋਂ CM ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਖੇਤ ਮਜ਼ਦੂਰ ਯੂਨੀਅਨ ਵੱਲੋਂ CM ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਚੰਡੀਗੜ੍ਹ: ਖੇਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਨਿੱਜੀ ਰਿਹਾਇਸ਼ ਸੰਗਰੂਰ ਵਿਖੇ ਧਰਨਾ ਦਿੱਤਾ ਜਾਵੇਗਾ। ਖੇਤ ਮਜ਼ਦੂਰ ਯੂਨੀਅਨ ਤੋਂ ਇਲਾਵਾ ਪੰਜਾਬ ਦੀਆਂ ਹੋਰ ਮਜ਼ਦੂਰ ਯੂਨੀਅਨਾਂ ਵੱਲੋਂ ਸਾਂਝੇ ਤੌਰ ਤੇ ਐਲਾਨ ਕੀਤਾ ਸੀ ਕਿ 12 ਤੋਂ 14 ਸਤੰਬਰ ਤੱਕ ਸੀਐਮ ਦੀ ਨਿੱਜੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਧਰਨੇ ਤੋਂ ਪਹਿਲਾਂ ਹੀ 144 ਧਾਰਾ ਲਾਗੂ ਕਰ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਯੂਨੀਅਨ ਦੇ ਆਗੂਆਂ ਵੱਲੋਂ ਧਰਨਾ ਲਗਾਉਣ ਦੀ ਗੱਲ ਕਹੀ ਹੈ। ਮਜ਼ਦੂਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਕ ਦਿਹਾੜੀ 700 ਰੁਪਏ ਨਿਸਚਿਤ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਵਿਚੋਂ ਮਜ਼ਦੂਰਾਂ ਨੂੰ ਘੱਟ ਕੀਮਤ ਉੱਤੇ ਪਲਾਟ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਬੇਘਰ ਹਨ ਉਨ੍ਹਾਂ ਫਰੀ ਪਲਾਟ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਲਾਲ ਲਕੀਰ ਵਿੱਚ ਬੈਠੇ ਹਨ ਉਨ੍ਹਾਂ ਨੂੰ ਮਾਲਕੀ ਹੱਕ ਦਿੱਤੇ ਜਾਣੇ ਚਾਹੀਦੇ ਹਨ। ਮਜ਼ਦੂਰ ਯੂਨੀਅਨ ਦੇ ਆਗੂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਉਹ ਵੀ ਸਰਕਾਰ ਨੂੰ ਪੂਰੀ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੇਣ ਦੀ ਉਮਰ ਹੱਦ ਮਹਿਲਾਵਾਂ ਦੀ 55 ਸਾਲ ਅਤੇ ਮਰਦਾਂ ਦੀ 58 ਸਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਗਰੀਬ ਵਿਦਿਆਰਥੀਆਂ ਨੂੰ ਲੈ ਕੇ ਵਿਸ਼ੇਸ਼ ਵਜੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋੜਵੰਦ ਵਿਦਿਆਰਥੀਆਂ ਨੂੰ ਚੰਗੇ ਵਜੀਫੇ ਦੇਣੇ ਚਾਹੀਦੇ ਹਨ ਤਾਂ ਕਿ ਉਹ ਉੱਚੇਰੀ ਸਿੱਖਿਆ ਲੈ ਸਕਣ। ਯੂਨੀਅਨ ਦੀ ਮੰਗ ਹੈ ਕਿ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਮਜ਼ਦੂਰਾਂ ਤੇ ਗਰੀਬ ਕਿਸਾਨਾਂ 'ਚ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਰਿਪੋਰਟ-ਰਮਨਦੀਪ ਸ਼ਰਮਾ ਇਹ ਵੀ ਪੜ੍ਹੋ:ਜਥੇਦਾਰ ਰਣਜੀਤ ਸਿੰਘ ਤਨਖ਼ਾਹੀਆ ਕਰਾਰ, ਡਾ. ਸਮਰਾ ਨੂੰ ਵੀ ਸੁਣਾਈ ਸਜ਼ਾ -PTC News


Top News view more...

Latest News view more...