ਪੰਜਾਬ 'ਚ ਭਾਜਪਾ ਨੂੰ ਝਟਕਾ, ਗੁਰਪ੍ਰੀਤ ਸਿੰਘ ਭੁੱਲਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ
ਪੰਜਾਬ 'ਚ ਭਾਜਪਾ ਨੂੰ ਝਟਕਾ, ਗੁਰਪ੍ਰੀਤ ਸਿੰਘ ਭੁੱਲਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੂਰੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਬਣ ਗਿਆ ਹੈ। ਇਨ੍ਹਾਂ ਖ਼ੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਕਰਕੇ ਪੰਜਾਬ ਅੰਦਰ ਭਾਜਪਾ ਦੇ ਲੀਡਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ ਰਹੇ ਹਨ। ਇਸ ਦੌਰਾਨ ਗੁਰਪ੍ਰੀਤ ਸਿੰਘ ਭੁੱਲਰ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ ਅਤੇ ਚੌਧਰੀ ਮਦਨ ਲਾਲ ਬੱਗਾ ਨੇ ਸਿਰਪਾਓ ਦੇ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਹਲਕਾ ਉਤਰੀ ਵਿਚ ਪੈਂਦੇ ਸਲੇਮ ਟਾਬਰੀ ਵਿਖੇ ਭਾਜਪਾ ਸਲੇਮ ਟਾਬਰੀ ਮੰਡਲ ਦੇ ਸਾਬਕਾ ਜਰਨਲ ਸਕੱਤਰ ਸ. ਗੁਰਪ੍ਰੀਤ ਸਿੰਘ ਭੁੱਲਰ , ਜਿਨ੍ਹਾਂ ਦੀ ਸੇਵਾ ਵੇਖਦੇ ਚੋਧਰੀ ਮਦਨ ਲਾਲ ਬੱਗਾ ਨੇ ਸਿਰਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਹੈ।
ਇਸ ਦੇ ਇਲਾਵਾ ਡਾ. ਸਿਆਮਾ ਪਰਸ਼ਾਦ ਮੁਖਰਜੀ ਦੀ ਵਿਚਾਰਧਾਰਾ ਟੀਮ ਦੇ ਮੋਗਾ ਤੋਂ ਵੱਡੀ ਗਿਣਤੀ ਵਿੱਚ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਭਾਜਪਾ ਦੇ ਸਰਵਣ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਮੁਕੇਰੀਆਂ ਵੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਇਸ ਦੇ ਇਲਾਵਾ ਗੁਰਦਾਸਪੁਰ ਤੋਂ ਭਾਜਪਾ ਦੀ ਸਾਬਕਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਅੰਦਰ ਭਾਜਪਾ ਲੀਡਰਸ਼ਿਪ ਕਸੂਤੀ ਫਸੀ ਹੋਈ ਨਜ਼ਰ ਆ ਰਹੀ ਹੈ ਅਤੇ ਭਾਜਪਾ ਆਗੂ ਲਗਾਤਾਰ ਅਸਤੀਫ਼ੇ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਤੋਂ ਭਾਜਪਾ ਦੇ ਮੌਜੂਦਾ 4 ਐੱਮ.ਸੀ. ਪਾਰਟੀ ਨੂੰ ਛੱਡ ਕੇਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ।
kheti-ordinance-bill-2020 ,Gurpreet singh bhullar Bjp salem Tabri mandal join SAD
-PTCNews