Advertisment

ਪੰਜਾਬ ਮੰਤਰੀ ਮੰਡਲ ਵੱਲੋਂ ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ

author-image
Jashan A
Updated On
New Update
ਪੰਜਾਬ ਮੰਤਰੀ ਮੰਡਲ ਵੱਲੋਂ ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ
Advertisment
ਪੰਜਾਬ ਮੰਤਰੀ ਮੰਡਲ ਵੱਲੋਂ ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ,ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਸਾਲਾਨਾ ਰਿਵਾਇਤੀ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਬਜਟ ਸਮਾਗਮ ਦੌਰਾਨ 'ਪਿ੍ਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ (ਪੰਜਾਬ ਅਮੈਂਡਮੈਂਟ) ਬਿਲ, 2019 ਨੂੰ ਕਾਨੂੰਨ ਬਣਾਉਣ ਵਾਸਤੇ ਪੇਸ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਸਾਲ 2014 ਵਿੱਚ ਪਾਬੰਦੀ ਲਾਏ ਜਾਣ ਤੱਕ ਬੈਲਗੱਡੀਆਂ ਦੀਆਂ ਦੌੜਾਂ ਸੂਬੇ ਦੇ ਅਮੀਰ ਸੱਭੀਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਇਸ ਰੋਕ ਤੋਂ ਬਾਅਦ ਰਾਜਪਾਲ, ਮੁੱਖ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਨੂੰ ਵੱਖ-ਵੱਖ ਲੋਕਾਂ ਨੇ ਮਿਲ ਕੇ ਬੈਲਗੱਡੀਆਂ ਦੀਆਂ ਦੌੜਾਂ ਨੂੰ ਸ਼ੁਰੂ ਕਰਨ ਵਾਸਤੇ ਆਪਣੀ ਪੇਸ਼ਕਾਰੀ ਕੀਤੀ। ਸੂਬਾ ਮੰਤਰੀ ਮੰਡਲ ਨੇ ਪਿਛਲੇ ਸਾਲ ਅਕਤੂਬਰ ਵਿੱਚ ਹੋਈ ਆਪਣੀ ਮੀਟਿੰਗ ਦੌਰਾਨ ਇਸ ਉੱਤੇ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ ਅਤੇ ਕਿਲਾ ਰਾਏਪੁਰ ਖੇਡਾਂ ਨੂੰ ਕਾਨੂੰਨੀ ਤੌਰ 'ਤੇ ਆਗਿਆ ਦੇਣ ਲਈ ਕਾਨੂੰਨ ਬਣਾਏ ਜਾਣ ਦੇ ਹੱਕ ਵਿੱਚ ਰਾਇ ਦਿੱਤੀ ਸੀ | ਇਨ੍ਹਾਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਤੋਂ ਇਲਾਵਾ ਹੋਰ ਵੀ ਵੱਖ-ਵੱਖ ਪਸ਼ੂ ਸ਼ਮੂਲੀਅਤ ਕਰਦੇ ਹਨ। ਗੌਰਤਲਬ ਹੈ ਕਿ 'ਪਿ੍ਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਐਕਟ, 1960 (ਸੈਂਟਰਲ ਐਕਟ 59 ਆਫ 1960) ਪਸ਼ੂਆਂ 'ਤੇ ਗੈਰਜ਼ਰੂਰੀ ਅਤਿੱਆਚਾਰ ਨੂੰ ਰੋਕਣ ਲਈ ਬਣਾਇਆ ਗਿਆ ਸੀ। ਇਸ ਐਕਟ ਵਿੱਚ ਵਿਸ਼ੇਸ਼ ਹਾਲਤਾਂ 'ਚ ਇਸ ਦੀਆਂ ਵਿਵਸਥਾਵਾਂ ਨੂੰ ਅਮਲ ਵਿੱਚ ਲਿਆਉਣ ਤੋਂ ਛੋਟ ਦੇਣ ਦੀ ਜ਼ਰੂਰਤ ਨੂੰ ਵੀ ਮਾਨਤਾ ਦਿੱਤੀ ਗਈ ਸੀ। ਸੂਬਾ ਸਰਕਾਰ ਨੇ 1960 ਦੇ ਸੈਂਟਰਲ ਐਕਟ 59 ਦੀਆਂ ਵਿਵਸਥਾਵਾਂ ਤੋਂ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਨੂੰ ਕਰਵਾਉਣ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।ਰਿਵਾਇਤੀ ਦਿਹਾਤੀ ਖੇਡ ਸਮਾਰੋਹਾਂ ਅਤੇ ਮੇਲਿਆਂ ਵੱਲੋਂ ਨਿਭਾਏ ਗਏ ਮਹੱਤਵਪੂਰਨ ਭੂਮਿਕਾ ਦੇ ਮੱਦੇਨਜ਼ਰ ਅਜਿਹਾ ਕੀਤਾ ਗਿਆ ਹੈ। ਕਿਲਾ ਰਾਏਪੁਰ (ਲੁਧਿਆਣਾ) ਵਿਖੇ ਇਹ 1930 ਤੋਂ ਚੱਲ ਰਹੇ ਹਨ ਜੋ ਖੇਡ ਭਾਵਨਾ ਨੂੰ ਵਧਾਉਂਦੇ ਹਨ। ਸਰਕਾਰ ਮਹਿਸੂਸ ਕਰਦੀ ਹੈ ਕਿ ਖੇਡਾਂ ਸੱਭਿਆਚਾਰ, ਵਿਰਾਸਤ ਅਤੇ ਪੰਜਾਬ ਦੀ ਰਿਵਾਇਤ ਨੂੰ ਅਮੀਰ ਬਣਾਉਂਦੀਆਂ ਹਨ ਅਤੇ ਇਹ ਦਿਹਾਤੀ ਪੰਜਾਬ ਵਿੱਚ ਖਾਸ ਤੌਰ 'ਤੇ ਮਨੋਰੰਜਨ ਦਾ ਬਹੁਤ ਵੱਡਾ ਸਰੋਤ ਹਨ। ਇਸ ਪਿਛੋਕੜ ਵਿੱਚ ਸੂਬਾ ਸਰਕਾਰ ਨੇ 1960 ਦੇ ਸੈਂਟਰਲ ਐਕਟ 59 ਨੂੰ ਸੂਬੇ ਵਿੱਚ ਲਾਗੂ ਕਰਨ ਵਾਸਤੇ ਸੋਧ ਕਰਨ ਦਾ ਫੈਸਲਾ ਲਿਆ ਹੈ ਅਤੇ ਸਾਲਾਨਾ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਲਈ ਪ੍ਰਵਾਨਗੀ ਦਿੱਤੀ ਹੈ। -PTC News-
punjabi-news latest-punjabi-news latest-punjab-cabinet-news punjab-cabinet-news news-in-punjabi
Advertisment

Stay updated with the latest news headlines.

Follow us:
Advertisment