ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ ਦੇ ਕਿੰਗਪਿਨ ਨੂੰ ਦੇਰ ਰਾਤ ਕੀਤਾ ਗ੍ਰਿਫਤਾਰ

Kingpin Dipesh Kumar arrested by Patiala police involved in illicit liquor case
ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ ਦੇ ਕਿੰਗਪਿਨ ਨੂੰ ਦੇਰ ਰਾਤ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ ਦੇ ਕਿੰਗਪਿਨ ਨੂੰ ਦੇਰ ਰਾਤ ਕੀਤਾ ਗ੍ਰਿਫਤਾਰ:ਪਟਿਆਲਾ : ਪਟਿਆਲਾ ਪੁਲਿਸ ਨੇ ਸ਼ੰਭੂ ਇਲਾਕੇ ਵਿਚ ਪੈਂਦੇ ਪਿੰਡ ਗੰਢਿਆਂ ਵਿਚ ਨਜਾਇਜ਼ ਸ਼ਰਾਬ ਫੈਕਟਰੀ ਚਲਾਉਣ ਦੇ ਮਾਮਲੇ ਵਿਚ ਮੁੱਖ ਸਰਗਨਾ ਦੀਪੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸਨੂੰ ਦੇਰ ਰਾਤ ਅਪਰੇਸ਼ਨ ਵਿਚ ਰਾਜਪੁਰਾ ਤੋਂ ਕਾਬੂ ਕੀਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦੇ ਹੋਏ ਐੱਸ.ਐੱਸ.ਪੀ. ਪਟਿਆਲਾ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਕ ਆਪਰੇਸ਼ਨ ਦੌਰਾਨ ਦੀਪੇਸ਼ ਨੂੰ ਰਾਜਪੁਰਾ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਦੀਪੇਸ਼ ਨੂੰ ਕਿੰਗਪਿਨ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਪਿਛਲੇ ਦਿਨੀਂ ਨਕਲੀ ਸ਼ਰਾਬ ਦੇ ਮਾਮਲੇ ‘ਚ ਜਿਨ੍ਹਾਂ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ, ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਭਾਲ ਵਿੱਚ ਸੀ।

ਇਸ ਮਾਮਲੇ ‘ਚ ਸਭ ਤੋਂ ਅਹਿਮ ਗ੍ਰਿਫਤਾਰੀ ਅਮਰੀਕ ਦੀ ਹੈ, ਜੋ ਅਜੇ ਤੱਕ ਪੁਲਸ ਵਲੋਂ ਨਹੀਂ ਕੀਤੀ ਗਈ।  ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪਟਿਆਲਾ ਪੁਲਿਸ ਨੇ ਰਾਜਪੁਰਾ ਜੀ.ਟੀ. ਰੋਡ ‘ਤੇ ਇਕ ਬੰਦ ਪਏ ਸ਼ਹਿਰ ‘ਚ ਨਕਲੀ ਸ਼ਰਾਬ ਬਣਾ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਮਲੇ ‘ਚ ਕੁੱਲ 6 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ।
-PTCNews