Tue, May 7, 2024
Whatsapp

ਕਿਰਨ ਬਾਲਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ

Written by  Shanker Badra -- April 25th 2018 06:42 PM
ਕਿਰਨ ਬਾਲਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ

ਕਿਰਨ ਬਾਲਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ

ਕਿਰਨ ਬਾਲਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ:ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਗਏ ਜਥੇ ਵਿੱਚੋਂ ਪਾਕਿਸਤਾਨ ਰਹਿ ਗਈ ਕਿਰਨ ਬਾਲਾ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕਿਰਨ ਬਾਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਵਿਚ ਅੰਤ੍ਰਿੰਗ ਮੈਂਬਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਵਿੰਦਰ ਸਿੰਘ ਚੱਕ, ਗੁਰਤੇਜ ਸਿੰਘ ਢੱਡੇ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਜਸਵਿੰਦਰ ਸਿੰਘ ਦੀਨਪੁਰ ਹੋਣਗੇ।ਉਨ੍ਹਾਂ ਦੱਸਿਆ ਕਿ ਇਹ ਸਬ-ਕਮੇਟੀ 20 ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ। -PTCNews


Top News view more...

Latest News view more...