Advertisment

ਕੀਰਤਪੁਰ ਸਾਹਿਬ: ਬਾਬਾ ਲਾਭ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਤਸਵੀਰਾਂ)

author-image
Jashan A
Updated On
New Update
ਕੀਰਤਪੁਰ ਸਾਹਿਬ: ਬਾਬਾ ਲਾਭ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਤਸਵੀਰਾਂ)
Advertisment
ਕੀਰਤਪੁਰ ਸਾਹਿਬ:ਬਾਬਾ ਲਾਭ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਤਸਵੀਰਾਂ) ,ਕੀਰਤਪੁਰ ਸਾਹਿਬ: ਪਿਛਲੇ ਦਿਨੀਂ ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਜੀ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਇੱਕ ਹਸਪਤਾਲ ‘ਚ ਦੇਹਾਂਤ ਹੋ ਗਿਆ। ਜਿਨ੍ਹਾਂ ਨੂੰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਅੱਜ ਸੰਗਤਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।ਇਸ ਦੌਰਾਨ ਬਾਬਾ ਹਰਭਜਨ ਸਿੰਘ ਜੀ ਨੂੰ ਕਾਰ ਸੇਵਾ ਦੀ ਸੇਵਾ ਦਿੱਤੀ ਗਈ। publive-imageਇਸ ਤੋਂ ਪਹਿਲਾਂ ਸੰਗਤਾਂ ਵੱਲੋਂ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਅੰਤਿਮ ਯਾਤਰਾ ਕੱਢੀ ਗਈ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਚੌਂਕ 'ਚ ਹੁੰਦੇ ਹੋਏ ਹਜ਼ਾਰਾਂ ਨਮ ਅੱਖਾਂ ਨਾਲ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਪੁੱਜੀ। publive-imageਇਸ ਯਾਤਰਾ 'ਚ ਦੇਸ਼ ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਲ ਹੋਈਆਂ। ਯਾਤਰਾ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਲੋਕ ਸੜਕਾਂ 'ਤੇ ਖੜੇ ਹੋਏ ਸਨ ਤੇ ਹਰ ਇੱਕ ਦੀ ਅੱਖ ਵਿੱਚੋਂ ਹੰਝੂ ਨਿਕਲ ਰਹੇ ਸਨ। publive-imageਦੱਸ ਦੇਈਏ ਕਿ ਬਾਬਾ ਲਾਭ ਸਿੰਘ ਨੂੰ ‘ਮਾਨਵਤਾ ਦਾ ਮਸੀਹਾ’ ਸਮੇਤ ਬਹੁਤ ਸਾਰੇ ਐਵਾਰਡ ਮਿਲੇ ਹਨ ਅਤੇ ਉਨ੍ਹਾਂ ਵਲੋਂ ਸੈਂਕੜੇ ਸਕੂਲਾਂ, ਕਾਲਜਾਂ, ਮੰਦਰਾਂ, ਗੁਰੂ ਘਰਾਂ ਅਤੇ ਮਸਜਿਦਾਂ ਦਾ ਬਿਨਾਂ ਕਿਸੇ ਭੇਦ ਭਾਵ ਤੋਂ ਕਾਰ ਸੇਵਾ ਰਾਹੀਂ ਨਿਰਮਾਣ ਕਰਾਇਆ ਗਿਆ ਸੀ। -PTC News-
punjabi-news latest-kiratpur-sahib-news latest-punjabi-news news-in-punjabi kiratpur-sahib-news kiratpur-sahib-news-in-punjabi baba-labh-singh-ji-cremation baba-labh-singh-ji-cremation-news latest-baba-labh-singh-ji-cremation-news
Advertisment

Stay updated with the latest news headlines.

Follow us:
Advertisment