ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ
ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ:ਕੀਰਤਪੁਰ ਸਾਹਿਬ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਕੀਰਤਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ।
[caption id="attachment_309803" align="aligncenter" width="300"]
ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ[/caption]
ਜਾਣਕਾਰੀ ਅਨੁਸਾਰ ਕੀਰਤਪੁਰ ਸਾਹਿਬ ਵਿਖੇ ਅੱਜ ਸਵੇਰੇ ਸਾਈਂ ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟ ਗਈ ਹੈ।ਇਸ ਹਾਦਸੇ 'ਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ ਹਨ।
[caption id="attachment_309804" align="aligncenter" width="300"]
ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ[/caption]
ਇਸ ਘਟਨਾ ਤੋਂ ਬਾਅਦ ਦੋਵੇਂ ਔਰਤਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਸੰਗਤ ਫ਼ਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਸੀ।
-PTCNews