Sat, Apr 27, 2024
Whatsapp

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਹੋਇਆ ਦਿਹਾਂਤ

Written by  Jagroop Kaur -- February 21st 2021 06:21 PM
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਹੋਇਆ ਦਿਹਾਂਤ

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਹੋਇਆ ਦਿਹਾਂਤ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਪਾਸੇ ਜਿਥੇ ਅੰਨ ਦਾਤੇ ਵਲੋਂ ਵੱਡਾ ਸੰਘਰਸ਼ ਵਿੱਢਿਆ ਗਿਆ ਹੈ, ਉਥੇ ਹੀ ਇਸ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਪੜ੍ਹੋ ਹੋਰ ਖ਼ਬਰਾਂ : ਲਗਾਤਾਰ 12ਵੇਂ ਵੀ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਰਿਕਾਰਡ ਵਾਧਾ ਉਹ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਇਕ ਸੈਮੀਨਾਰ ਵਿਚ ਭਾਗ ਲੈ ਰਹੇ ਸਨ ਤੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਹੋਈ ਉਥੇ ਹੀ ਉਹ ਸਦੀਵੀ ਵਿਛੋੜਾ ਦੇ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ।Gurnam Singh Chaduni Said in Chandigarh Mahapanchayat । Kisan Andolan ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੀਆਂ MC ਚੋਣਾਂ ‘ਚ ਭਾਜਪਾ ਨੂੰ ਪੰਜਾਬੀਆਂ ਨੇ ਭਾਂਡੇ ਵਾਂਗ ਮਾਂਜ ਕੇ ਰੱਖਤਾ : ਰੁਲਦੂ ਸਿੰਘ ਮਾਨਸਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾਈ ਆਗੂ ਦਾਤਾਰ ਸਿੰਘ ਦੇ ਇਸ ਦੁਨੀਆ ਤੋਂ ਚਲੇ ਜਾਣ ਨਾਲ ਜਥੇਬੰਦੀ ਨੂੰ ਵੱਡਾ ਘਾਟਾ ਪਿਆ ਹੈ। ਉਥੇ ਹੀ ਇਸ ਮੌਤ ਤੋਂ ਆਹਤ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।  


Top News view more...

Latest News view more...