ਪੰਜਾਬ

ਕਿਰਤੀ ਕਿਸਾਨ ਯੂਨੀਅਨ ਦੀ ਮੁੱਖ ਮੰਤਰੀ ਨਾਲ ਅੱਜ ਵਿਸ਼ੇਸ਼ ਮੀਟਿੰਗ, ਪਾਣੀਆਂ ਦੇ ਮੁੱਦੇ ਤੇ ਹੋਵੇਗੀ ਮੀਟਿੰਗ

By Pardeep Singh -- July 05, 2022 8:25 am

ਚੰਡੀਗੜ੍ਹ: ਕਿਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਪਾਣੀਆ ਦੇ ਮੁੱਦੇ ਨੂੰ ਲੈ ਕੇ ਵਿਸ਼ੇਸ਼ ਚਰਚਾ ਹੋਵੇਗੀ।

ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਜਾਣ ਵਾਲੇ ਪਾਣੀਆਂ ਦੇ ਮੁੱਦੇ ਤੇ ਸਰਕਾਰ ਦੇ ਨਾਲ ਗੱਲਬਾਤ ਕਰੇਗਾ। ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਸਾਜਿਸ਼ ਤਹਿਤ ਪੰਜਾਬ ਨੂੰ ਮਾਰੂਥਲ ਵੱਲ਼ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ:ਸ਼ਿਕਾਗੋ 'ਚ ਸੁਤੰਤਰਤਾ ਦਿਵਸ ਪਰੇਡ ਦੌਰਾਨ ਹੋਈ ਗੋਲੀਬਾਰੀ, 6 ਦੀ ਮੌਤ

-PTC News

  • Share