ਖੇਤੀਬਾੜੀ

ਦੁੱਖਦਾਈ ਖ਼ਬਰ : ਦਿੱਲੀ ਅੰਦੋਲਨ 'ਚ ਹੋਈ ਇਕ ਹੋਰ ਕਿਸਾਨ ਦੀ ਮੌਤ

By Jagroop Kaur -- January 31, 2021 3:48 pm -- Updated:January 31, 2021 3:54 pm

ਪਿੰਡ ਬੀਰ ਕਲਾਂ ਦੇ ਨੌਜਵਾਨ ਕਿਸਾਨ ਹਰਫੂਲ ਸਿੰਘ ਦੀ ਟਿਕਰੀ ਬਾਰਡਰ ਦਿੱਲੀ ’ਤੇ ਧਰਨੇ ਦੌਰਾਨ ਰਾਤ ਸਮੇਂ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਾਕ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। 32 ਸਾਲਾਂ ਨੌਜਵਾਨ ਹਰਫੂਲ ਸਿੰਘ ਆਸੂ ਪੁੱਤਰ ਸ਼ੇਰ ਸਿੰਘ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ੁਰੂ ਤੋਂ ਹੀ ਲੰਗਰ ਦੀ ਸੇਵਾ ਨਿਭਾਅ ਰਿਹਾ ਸੀ।ਹੋਰ ਪੜ੍ਹੋ :ਟਰੈਕਟਰ ਮਾਰਚ ਨੂੰ ਲੈਕੇ ਦਿੱਲੀ ਪੁਲਿਸ ਨੇ ਕਹੀ ਵੱਡੀ ਗੱਲ, ਕਿਸਾਨਾਂ ਨੇ ਦੱਸਿਆ ਆਪਣਾ ਫੈਸਲਾ

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 65ਵੇਂ ਦਿਨ ਵੀ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਰਹੱਦ ’ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਗਾਜ਼ੀਪੁਰ ਤੋਂ ਇਲਾਵਾ ਸਿੰਘੂ ਸਰਹੱਦ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਸਰਹੱਦ ’ਚੇ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਹੈ।Farmers Protest

ਹੋਰ ਪੜ੍ਹੋ : ਬ੍ਰਿਟਿਸ਼ ਤੋਂ ਮਿਲਿਆ ਕਿਸਾਨ ਅੰਦੋਲਨ ਨੂੰ ਸਮਰਥਨ,ਨਾਮੀ ਬਾਕਸਰ ਨੇ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ ਦੀ ਫੋਟੋ ਕੀਤੀ ਸਾਂਝੀ

ਪੰਜਾਬ ਅਤੇ ਹਰਿਆਣਾ ਤੋਂ ਲੋਕ ਅੰਦੋਲਨ ’ਚ ਸ਼ਾਮਲ ਹੋਣ ਆ ਰਹੇ ਹਨ। ਪੁਲਸ ਅਤੇ ਨੀਮ ਫ਼ੌਜੀ ਬਲ ਪ੍ਰਦਰਸ਼ਨ ਵਾਲੀ ਥਾਂ ’ਤੇ ਨਜ਼ਰ ਰੱਖ ਰਹੇ ਹਨ। ਮੀਡੀਆ ਕਾਮਿਆਂ ਨੂੰ ਉੱਥੇ ਪਹੁੰਚਣ ’ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੌਜਵਾਨ ਦੇ ਮਾਤਾ-ਪਿਤਾ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਇਹ ਹੁਣ ਆਪਣੀਆਂ ਦੋ ਬਜ਼ੁਰਗ ਦਾਦੀਆਂ ਦਾ ਇਕਲੌਤਾ ਹੀ ਸਹਾਰਾ ਸੀ।

  • Share