Fri, Apr 19, 2024
Whatsapp

ਤਰਨਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ 

Written by  Shanker Badra -- May 26th 2021 11:37 AM
ਤਰਨਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ 

ਤਰਨਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ 

ਤਰਨਤਾਰਨ : ਸੰਯੁਕਤ ਕਿਸਾਨ ਮੋਰਚੇ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ। [caption id="attachment_500400" align="aligncenter" width="300"]Kisan Andolan : Farmers burn PM Modi’s effigy , hoist black flags in TarnTaran ਤਰਨਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ[/caption] Farmers Protest as Black Day  : ਇਸ ਤਹਿਤਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਵਿਚ ਕਿਸਾਨ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾ ਰਹੇ ਹਨ। ਜਿਸ ਨੂੰ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। [caption id="attachment_500401" align="aligncenter" width="300"]Kisan Andolan : Farmers burn PM Modi’s effigy , hoist black flags in TarnTaran ਤਰਨਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ[/caption] ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਹੈ। [caption id="attachment_500402" align="aligncenter" width="300"]Kisan Andolan : Farmers burn PM Modi’s effigy , hoist black flags in TarnTaran ਤਰਨਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ PM ਮੋਦੀ ਦਾ ਫੂਕਿਆ ਪੁਤਲਾ[/caption] Farmers Protest as Black Day  : ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ 'ਤੇ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ। ਸਰਕਾਰ ਤੇ ਕਿਸਾਨ ਲੀਡਰਾਂ ਦੇ ਵਿਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ। Kisan Andolan News । Farmers protest ।  Farmers Protest as Black Day  -PTCNews


Top News view more...

Latest News view more...