Advertisment

ਕਿਸਾਨ ਅੰਦੋਲਨ ਕਰਕੇ NHRC ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਨੂੰ ਭੇਜਿਆ ਨੋਟਿਸ

author-image
Shanker Badra
Updated On
New Update
ਕਿਸਾਨ ਅੰਦੋਲਨ ਕਰਕੇ NHRC ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਨੂੰ ਭੇਜਿਆ ਨੋਟਿਸ
Advertisment
publive-image ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਮੁੱਖ ਸੜਕਾਂ 'ਤੇ ਡੇਰੇ ਲਾ ਕੇ ਬੈਠੇ ਹਨ, ਜਿਸ ਕਾਰਨ ਲੋਕਾਂ ਨੂੰ ਘੰਟਿਆਂ ਬੱਧੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਕਿਸਾਨ ਅੰਦੋਲਨ ਕਾਰਨ ਹੋ ਰਹੀ ਮੁਸ਼ਕਿਲ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ ਹੋ ਗਿਆ ਹੈ।
Advertisment
publive-image ਕਿਸਾਨ ਅੰਦੋਲਨ ਕਰਕੇ NHRC ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਨੂੰ ਭੇਜਿਆ ਨੋਟਿਸ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਰਿਪੋਰਟ ਮੰਗੀ ਹੈ। ਇਸ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੀ ਵਜ੍ਹਾ ਕਰ ਕੇ ਆਵਾਜਾਈ ਠੱਪ ਹੋਣ ਨਾਲ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਜ਼ਿਕਰ ਕੀਤਾ ਗਿਆ ਹੈ। ਕਮਿਸ਼ਨ ਨੇ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਸਬੰਧਿਤ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। publive-image ਕਿਸਾਨ ਅੰਦੋਲਨ ਕਰਕੇ NHRC ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਨੂੰ ਭੇਜਿਆ ਨੋਟਿਸ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਅਨੁਸਾਰ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਇਨ੍ਹਾਂ ਰਾਜਾਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਕਾਰਨ ਨੌਂ ਹਜ਼ਾਰ ਤੋਂ ਜ਼ਿਆਦਾ ਉਦਯੋਗ ਬੰਦ ਹੋ ਗਏ ਹਨ। ਟ੍ਰੈਫਿਕ ਵਿਵਸਥਾ ਚਰਮਰਾ ਹੋ ਚੁੱਕੀ ਹੈ। ਜਿਸ ਕਾਰਨ ਲੋਕਾਂ, ਮਰੀਜ਼ਾਂ, ਬਜ਼ੁਰਗਾਂ ਅਤੇ ਅਪਾਹਜਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਾਲ ਹੀ ਬਾਰਡਰਾਂ ਦੇ ਬੰਧਕ ਹੋਣ ਕਾਰਨ ਲੋਕਾਂ ਨੂੰ ਵਧੇਰੇ ਦੂਰ ਦੀ ਯਾਤਰਾ ਕਰਨੀ ਪੈਂਦੀ ਹੈ। publive-image ਕਿਸਾਨ ਅੰਦੋਲਨ ਕਰਕੇ NHRC ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਨੂੰ ਭੇਜਿਆ ਨੋਟਿਸ ਇੰਨਾ ਹੀ ਨਹੀਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਇਸ ਅੰਦੋਲਨ ਕਾਰਨ ਲੋਕਾਂ ਨੂੰ ਕੁਝ ਥਾਵਾਂ 'ਤੇ ਆਪਣੇ ਘਰੋਂ ਵੀ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਇਸ ਤੋਂ ਇਲਾਵਾ ਅੰਦੋਲਨ ਸਥਾਨਾਂ 'ਤੇ ਕੋਵਿਡ ਪ੍ਰੋਟੋਕੋਲ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਰਾਜਾਂ ਅਤੇ ਅਧਿਕਾਰੀਆਂ ਨੂੰ ਨੋਟਿਸ ਦੇਣ ਤੋਂ ਇਲਾਵਾ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਉਦਯੋਗ ਉੱਤੇ ਅੰਦੋਲਨ ਦੇ ਪ੍ਰਭਾਵਾਂ ਬਾਰੇ 10 ਅਕਤੂਬਰ ਤੱਕ ਆਰਥਿਕ ਵਿਕਾਸ ਸੰਸਥਾਨ ਤੋਂ ਰਿਪੋਰਟ ਵੀ ਮੰਗੀ ਹੈ। publive-image ਕਿਸਾਨ ਅੰਦੋਲਨ ਕਰਕੇ NHRC ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਨੂੰ ਭੇਜਿਆ ਨੋਟਿਸ ਦੱਸ ਦੇਈਏ ਕਿ ਪਿਛਲੇ ਸਾਲ 25 ਨਵੰਬਰ ਤੋਂ ਵੱਖ-ਵੱਖ ਰਾਜਾਂ ਦੇ ਕਿਸਾਨ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ਅਤੇ ਟਿਕਰੀ ਸਰਹੱਦ, ਦਿੱਲੀ-ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਡੇਰਾ ਲਾਇਆ ਹੋਇਆ। ਹਜ਼ਾਰਾਂ ਕਿਸਾਨ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਮੁੱਖ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਹਨ। ਕਿਸਾਨ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਦਸ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਬੇਸਿੱਟਾ ਰਹੀ ਹੈ। -PTCNews publive-image-
delhi farmers-protest haryana nhrc rajasthan transportation up industries kisan-andolan
Advertisment

Stay updated with the latest news headlines.

Follow us:
Advertisment