Thu, Apr 25, 2024
Whatsapp

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ

Written by  Shanker Badra -- October 01st 2020 10:34 AM -- Updated: October 01st 2020 12:50 PM
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ -ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕਾਂ ਲਈ ਕਿਸਾਨ ਅੰਦੋਲਨ ਵਿੱਢਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿਲਾਂ ਖਿਲਾਫ਼ ਅੱਜ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ। ਇਹ ਕਿਸਾਨ ਮਾਰਚ ਤਿੰਨੇ ਤਖਤਾਂ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਪੁੱਜੇਗਾ ,ਜਿਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ ਵਿਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ 'ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ। [caption id="attachment_435883" align="aligncenter" width="300"] ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ[/caption] ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਸਨ। ਜਿਥੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬਾਅਦ ਵਿੱਚ ਕਿਸਾਨ ਮਾਰਚ ਰਵਾਨਾ ਹੋਇਆ ਹੈ। [caption id="attachment_435882" align="aligncenter" width="300"] ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ[/caption] ਇਸ ਦੌਰਾਨ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਕਿਸਾਨ ਮਾਰਚ ਦਾ ਆਗਾਜ਼ ਹੋਇਆ ਹੈ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕਿਸਾਨ ਮਾਰਚ ਸ਼ੁਰੂ ਹੋਇਆ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ 'ਚ ਕਿਸਾਨ ਮਾਰਚ ਸ਼ੁਰੂ ਹੋਇਆ ਹੈ। [caption id="attachment_435880" align="aligncenter" width="300"] ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਰਵਾਨਾ ਹੋਇਆ ਕਿਸਾਨ ਮਾਰਚ[/caption] ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ ਪੁੱਜੇਗਾ। ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ, ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ ਪੁੱਜੇਗਾ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਰੋਪੜ ਬਾਈਪਾਸ 'ਤੇ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਹੇਠ ਆ ਰਹੇ ਮਾਰਚ ਵਿਚ ਰਲ ਜਾਵੇਗਾ। -PTCNews


Top News view more...

Latest News view more...