ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

By Shanker Badra - September 28, 2020 4:09 pm

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੁਣ ਫ਼ਿਰ ਪੰਜਾਬ ‘ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ।

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਹੁਣ 2 ਅਕਤੂਬਰ ਤੱਕ ਰੇਲ ਰੋਕੋ ਅੰਦੋਲਨਜਾਰੀ ਰਹੇਗਾ। ਇਸ ਤੋਂ ਪਹਿਲਾਂ 26 ਸਤੰਬਰ , ਫ਼ਿਰ 29 ਸਤੰਬਰ ਤੱਕ ਅੰਦੋਲਨ ਜਾਰੀ ਰੱਖਣ ਦਾਫੈਸਲਾ ਕੀਤਾ ਗਿਆ ਸੀ। 24 ਸਤੰਬਰ ਤੋਂ ਰੇਲ ਟਰੈਕ 'ਤੇ ਕਿਸਾਨ ਡਟੇ ਹਨ।

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

ਦੱਸ ਦੇਈਏ ਕਿ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਹਨਾਂ ਬਿੱਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਜਿਸ ਤੋਂ ਬਾਅਦ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ।

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

ਜ਼ਿਕਰਯੋਗ ਹੈ ਕਿਸਾਨਾਂ ਦੇ ਇਸ ਅੰਦੋਲਨ ਕਾਰਨ ਪੰਜਾਬ ਵਿੱਚੋਂ ਲੰਘਣ ਵਾਲੀਆਂ 14 ਟ੍ਰੇਨਾਂ ਰੱਦ ਕੀਤੀਆਂ ਗਈਆਂ ਸਨ। ਸੂਬੇ ਭਰ ਵਿਚ ਵੱਖ -ਵੱਖ ਥਾਈਂ ਬੰਦ ਦੇ ਸਮਰਥਨ ਅਤੇ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਇਲਾਵਾ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।
-PTCNews

adv-img
adv-img