Sat, Apr 20, 2024
Whatsapp

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

Written by  Shanker Badra -- September 28th 2020 04:10 PM
ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ

ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੁਣ ਫ਼ਿਰ ਪੰਜਾਬ ‘ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ। [caption id="attachment_435000" align="aligncenter" width="297"] ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ[/caption] ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਹੁਣ 2 ਅਕਤੂਬਰ ਤੱਕ ਰੇਲ ਰੋਕੋ ਅੰਦੋਲਨਜਾਰੀ ਰਹੇਗਾ। ਇਸ ਤੋਂ ਪਹਿਲਾਂ 26 ਸਤੰਬਰ , ਫ਼ਿਰ 29 ਸਤੰਬਰ ਤੱਕ ਅੰਦੋਲਨ ਜਾਰੀ ਰੱਖਣ ਦਾਫੈਸਲਾ ਕੀਤਾ ਗਿਆ ਸੀ। 24 ਸਤੰਬਰ ਤੋਂ ਰੇਲ ਟਰੈਕ 'ਤੇ ਕਿਸਾਨ ਡਟੇ ਹਨ। [caption id="attachment_434997" align="aligncenter" width="300"] ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ[/caption] ਦੱਸ ਦੇਈਏ ਕਿ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਹਨਾਂ ਬਿੱਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਜਿਸ ਤੋਂ ਬਾਅਦ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ। [caption id="attachment_435000" align="aligncenter" width="297"] ਅੰਮ੍ਰਿਤਸਰ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਫੈਸਲਾ[/caption] ਜ਼ਿਕਰਯੋਗ ਹੈ ਕਿਸਾਨਾਂ ਦੇ ਇਸ ਅੰਦੋਲਨ ਕਾਰਨ ਪੰਜਾਬ ਵਿੱਚੋਂ ਲੰਘਣ ਵਾਲੀਆਂ 14 ਟ੍ਰੇਨਾਂ ਰੱਦ ਕੀਤੀਆਂ ਗਈਆਂ ਸਨ। ਸੂਬੇ ਭਰ ਵਿਚ ਵੱਖ -ਵੱਖ ਥਾਈਂ ਬੰਦ ਦੇ ਸਮਰਥਨ ਅਤੇ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਇਲਾਵਾ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। -PTCNews


Top News view more...

Latest News view more...