
ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 29 ਅਕਤੂਬਰ ਤੱਕ ਵਧਾਉਣ ਦਾ ਐਲਾਨ:ਜੰਡਿਆਲਾ ਗੁਰੂ : ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀਬਾੜੀ ਸੁਧਾਰ ਕਾਨੂੰਨਾਂ ਖ਼ਿਲਾਫ਼ ਆਪਣੇ ਪਰਿਵਾਰਾਂ ਸਮੇਤ ਰਿਲਾਇੰਸ ਦੇ ਪੈਟਰੋਲ ਪੰਪ, ਟੋਲ ਪਲਾਜ਼ਿਆਂ ਤੇ ਰੇਲਵੇਂ ਲਾਈਨਾਂ ‘ਤੇ ਧਰਨਾ ਲਗਾ ਕੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਕਿਸਾਨਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਸਵੀਂ ‘ਚ ਪੜ੍ਹਦੀ ਲੜਕੀ ਦਾ ਹੋਇਆ ਪੇਟ ਦਰਦ, ਪਰ ਦਿੱਤਾ ਬੱਚੇ ਨੂੰ ਜਨਮ
ਇਸੇ ਦੇ ਚੱਲਦਿਆਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੁਣ ਫ਼ਿਰ ਪੰਜਾਬ ‘ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ।ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ 29 ਅਕਤੂਬਰ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਦਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ‘ਤੇ ਪਿੰਡ ਦੇਵੀਦਾਸਪੁਰਾ ਵਿਖੇ ਚੱਲ ਰਿਹਾ ਪੱਕਾ ਮੋਰਚਾ 4 ਹਫਤਿਆਂ ਤੋਂ ਜਾਰੀ ਹੈ।

ਓਧਰ ਦੂਜੇ ਪਾਸੇ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆ ਨੇ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਰੇਲਵੇ ਟਰੈਕ ‘ਤੇ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਫੈਸਲਾ ਕੀਤਾ ਕਿ 29 ਅਕਤੂਬਰ ਤੱਕ ਰੇਲਵੇ ਟਰੈਕ ‘ਤੇ ਧਰਨਾ ਜਾਰੀ ਰਹੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਮਦ ਲਈ ਬਿਆਸ ਤੋਂ ਤਰਨਤਾਰਨ ਰਾਹੀਂ ਬਦਲਵਾਂ ਰੂਟ ਰੇਲਵੇ ਕੋਲ ਮੌਜੂਦ ਹੈ। ਇਸ ਕਰਕੇ ਦੇਵੀਦਾਸਪੁਰਾ ਵਿਖੇ ਰੇਲਵੇ ਟਰੈਕ ‘ਤੇ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : ਚਿੱਟਾ ਹੋ ਗਿਆ ਲਹੂ, ਕਲਯੁਗੀ ਮਾਮੇ ਨੇ ਕੀਤਾ ਆਪਣੀ ਹੀ ਨਾਬਾਲਿਗ ਭਾਣਜੀ ਨਾਲ ਗਲਤ ਕੰਮ

ਹਾਲਾਂਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਬਸਤੀ ਟੈਂਕਾਂ ਵਾਲੀ ਵਿਖੇ ਰੇਲਵੇ ਟਰੈਕ ‘ਤੇ ਚੱਲ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਉਥੋਂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਲਿਆ ਹੈ। ਦੱਸ ਦੇਈਏ ਕਿ 28 ਅਕਤੂਬਰ ਨੂੰ ਕਿਸਾਨ -ਮਜ਼ਦੂਰਸੰਘਰਸ਼ ਕਮੇਟੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ, ਜਿਸ ‘ਚ ਅਗਲੀ ਰਣਨੀਤੀ ਸਬੰਧੀ ਫੈਸਲੇ ਲਏ ਜਾਣਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਾਰਪੋਰੇਟ ਅਦਾਰਿਆਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ।
-PTCNews