ਮੁੱਖ ਖਬਰਾਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਜਪਾ ਵਰਕਰ ਆਹਮੋ-ਸਾਹਮਣੇ,ਕਿਸਾਨਾਂ ਨੇ ਸ਼ਵੇਤ ਮਲਿਕ ਦਾ ਕੀਤਾ ਘਿਰਾਓ

By Shanker Badra -- December 07, 2020 3:12 pm -- Updated:Feb 15, 2021

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਜਪਾ ਵਰਕਰ ਆਹਮੋ-ਸਾਹਮਣੇ,ਕਿਸਾਨਾਂ ਨੇ ਸ਼ਵੇਤ ਮਲਿਕ ਦਾ ਕੀਤਾ ਘਿਰਾਓ:ਅੰਮ੍ਰਿਤਸਰ : ਇੱਕ ਪਾਸੇ ਦੇਸ਼ ਦਾ ਅੰਨਦਾਤਾ ਕਿਸਾਨ ਸੜਕਾਂ 'ਤੇ ਰੁੱਲ ਰਿਹਾ ਹੈ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਬਣਾਏ ਜਾਣ ਵਾਲੇ ਨਵੇਂ ਦਫਤਰ ਦੇ ਨੀਂਹ ਪੱਥਰ ਸਬੰਧੀ ਸਮਾਗਮ ਦਾ ਅਯੋਜਿਨ ਕੀਤਾ ਗਿਆ ਹੈ। ਜਿੱਥੇ ਸ਼ਵੇਤ ਮਲਿਕ ਸਮੇਤ ਅਨੇਕਾਂ ਪਾਰਟੀ ਆਗੂ ਮੌਜੂਦ ਸਨ। ਇਸ ਦੌਰਾਨ ਭਾਜਪਾ ਦੇ ਸਮਾਗਮ ਵਾਲੀ ਜਗ੍ਹਾ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨਕੀਤਾ ਗਿਆ ਅਤੇਸ਼ਵੇਤ ਮਲਿਕ ਦਾ ਘਿਰਾਓ ਕਰਕੇ ਵਿਰੋਧ ਕੀਤਾ ਗਿਆ ਹੈ।

Kisan Mazdoor Sangharsh Committee Protest Against BJP leader Shwait Malik ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਜਪਾ ਵਰਕਰ ਆਹਮੋ-ਸਾਹਮਣੇ,ਕਿਸਾਨਾਂ ਨੇਸ਼ਵੇਤ ਮਲਿਕ ਦਾ ਕੀਤਾ ਘਿਰਾਓ

ਇਸ ਦੌਰਾਨ ਜਿੱਥੇ ਕਿਸਾਨ ਅਤੇ ਸਿੱਖ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਦੂਜੇ ਪਾਸੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਵੀ ਕਿਸਾਨਾਂ ਦੇ ਵਿਰੋਧ 'ਚ ਨਾਅਰੇਬਾਜ਼ੀ ਕੀਤੀ ਗਈ। ਸਥਿਤੀ ਨੂੰ ਤਣਾਅਪੂਰਨ ਹੁੰਦੇ ਦੇਖ ਕੇ ਪੁਲਿਸ ਵਲੋਂ ਦਖ਼ਲ ਅੰਦਾਜ਼ੀ ਕਰਕੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਾਉਣ ਦਾ ਯਤਨ ਕੀਤਾ ਗਿਆ।

Kisan Mazdoor Sangharsh Committee Protest Against BJP leader Shwait Malik ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਜਪਾ ਵਰਕਰ ਆਹਮੋ-ਸਾਹਮਣੇ,ਕਿਸਾਨਾਂ ਨੇਸ਼ਵੇਤ ਮਲਿਕ ਦਾ ਕੀਤਾ ਘਿਰਾਓ

ਨਿਊ ਅੰਮ੍ਰਿਤਸਰ ਵਿਖੇ ਭਾਜਪਾ ਵਲੋਂ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਲਈ ਰੱਖੇ ਗਏ ਪ੍ਰੋਗਰਾਮ ਦਾ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਦੋਵੇਂ ਧਿਰਾਂ ਆਹਮੋ ਸਾਹਮਣੇ ਹੋ ਗਈਆਂ ਸਨ। ਇਸ ਦੌਰਾਨ ਸਥਿਤੀ ਨੂੰ ਦੇਖ ਕੇ ਭਾਜਪਾ ਆਗੂ ਅਤੇ ਵਰਕਰ ਉੱਥੋਂ ਨਿਕਲ ਗਏ। ਇਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਸਰਵਣ ਸਿੰਘ ਪੰਧੇਰ ਮੌਜੂਦ ਸਨ।

Kisan Mazdoor Sangharsh Committee Protest Against BJP leader Shwait Malik ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਜਪਾ ਵਰਕਰ ਆਹਮੋ-ਸਾਹਮਣੇ,ਕਿਸਾਨਾਂ ਨੇਸ਼ਵੇਤ ਮਲਿਕ ਦਾ ਕੀਤਾ ਘਿਰਾਓ

ਦੱਸ ਦੇਈਏ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਪੰਜਾਬ ਨੇ ਇਸ ਅੰਦੋਲਨ ਦੀ ਅਗਵਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਸ ਅੰਦੋਲਨ ਨੂੰ ਪੰਜਾਬ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਵਪਾਰੀ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੀਆਂ ਵੱਖ -ਵੱਖ ਜਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
-PTCnews

  • Share