Mon, Jun 16, 2025
Whatsapp

ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ

Reported by:  PTC News Desk  Edited by:  Shanker Badra -- July 22nd 2021 02:58 PM
ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ

ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ

ਨਵੀਂ ਦਿੱਲੀ : ਖੇਤੀ ਕਾਨੂੰਨਾਂ (Farm Laws) ਦੇ ਵਿਰੁੱਧ ਵਿੱਚ ਅੱਜ ਕਿਸਾਨਾਂ ਦੇ ਅੰਦੋਲਨ ਦਾ ਨਵਾਂ ਪੜਾਅ ਸ਼ੁਰੂ ਹੋਇਆ ਹੈ। ਕਿਸਾਨਾਂ ਵੱਲੋਂ 3 ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਗਈ ਹੈ। ਜਿਸ ਵਿਚ ਤਕਰੀਬਨ 200 ਕਿਸਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਕਿਸਾਨ ਜਥੇਬੰਦੀਆਂ ਦੇ ਅਨੁਸਾਰ ਜਿੰਨਾ ਚਿਰ ਸੰਸਦ ਦਾ ਮਾਨਸੂਨ ਸੈਸ਼ਨ ਚੱਲਦਾ ਰਹੇਗਾ, ਉਹ ਹਰ ਰੋਜ਼ ਇੱਥੇ ਅਜਿਹੇ ਕਿਸਾਨ ਸੰਸਦ ਦਾ ਆਯੋਜਨ ਕਰਨਗੇ। [caption id="attachment_516900" align="aligncenter" width="300"] ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ[/caption] ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ ਹੋ ਗਈ ਹੈ। ਕਿਸਾਨ ਆਗੂ ਸ਼ਿਵ ਕੁਮਾਰ ਦੇ ਅਨੁਸਾਰ ਕਿਸਾਨ ਸੰਸਦ ਵਿੱਚ ਤਿੰਨ ਸਪੀਕਰ, ਤਿੰਨ ਡਿਪਟੀ ਸਪੀਕਰ ਬਣਾਏ ਗਏ ਹਨ। ਹਰ ਕਿਸੇ ਨੂੰ 90 ਮਿੰਟ ਦਾ ਸਮਾਂ ਮਿਲਿਆ ਹੈ, ਇੱਕ ਸਪੀਕਰ ਦੇ ਨਾਲ ਇੱਕ ਡਿਪਟੀ ਮੌਜੂਦ ਰਹੇਗਾ। 13 ਅਗਸਤ ਤੱਕ ਕਿਸਾਨਾਂ ਦੀ ਸੰਸਦ ਚੱਲਗੀ ਤੇ ਆਖਰੀ ਦਿਨ ਕਿਸਾਨਾਂ ਦੀ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ। [caption id="attachment_516899" align="aligncenter" width="300"] ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ[/caption] ਜੰਤਰ ਮੰਤਰ ਪਹੁੰਚਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕਟ ਨੇ ਕਿਹਾ ਕਿ ਅਸੀਂ ਇਥੇ ਆਪਣੀ ਆਵਾਜ਼ ਬੁਲੰਦ ਕਰਾਂਗੇ, ਵਿਰੋਧੀ ਧਿਰ ਨੂੰ ਸਦਨ ਦੇ ਅੰਦਰ ਸਾਡੀ ਆਵਾਜ਼ ਬਣਨੀ ਚਾਹੀਦੀ ਹੈ। ਪੰਜਾਬੀ ਫਿਲਮਾਂ ਦੀ ਅਦਾਕਾਰਾ ਸੋਨੀਆ ਮਾਨ ਵੀ ਜੰਤਰ ਮੰਤਰ ਵਿਖੇ ਕਿਸਾਨ ਪਾਰਲੀਮੈਂਟ ਪਹੁੰਚੀ, ਉਸਨੇ ਕਿਹਾ ਕਿ ਸਾਡੀ ਮੁਹਿੰਮ ਸਾਡੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹੈ, ਇਹ ਲੜਾਈ ਸੰਸਦ ਤੋਂ ਲੈ ਕੇ ਸੜਕ ਤੱਕ ਜਾਰੀ ਰਹੇਗੀ। [caption id="attachment_516897" align="aligncenter" width="300"] ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ[/caption] ਪ੍ਰਦਰਸ਼ਨਕਾਰੀਆਂ ਦੇ ਨਾਲ ਮੌਜੂਦ ਯੋਗੇਂਦਰ ਯਾਦਵ ਨੇ ਕਿਹਾ ਕਿ ਇੱਕ ਵਾਰ ਫਿਰ ਪੁਲਿਸ ਵੱਲੋਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨ ਜੰਤਰ-ਮੰਤਰ ਵਿਖੇ ਪਹੁੰਚਣ ਵਿੱਚ ਦੇਰੀ ਕਰ ਰਹੇ ਹਨ। ਦੂਸਰੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਦਿੱਲੀ ਪੁਲਿਸ ਅਤੇ ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਰਸਤੇ ਵਿੱਚ ਹੀ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। [caption id="attachment_516898" align="aligncenter" width="300"] ਜੰਤਰ-ਮੰਤਰ 'ਤੇ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ , ਬਣਾਏ ਗਏ ਤਿੰਨ ਸਪੀਕਰ[/caption] ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟਿੱਕਰੀ, ਸਿੰਘੂ, ਗਾਜੀਪੁਰ ਸਰਹੱਦ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਖ-ਵੱਖ ਇਲਾਕਿਆਂ ਦੇ ਕਿਸਾਨ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਦਾ ਇੱਕ ਵੱਡਾ ਜੱਥਾ ਬੱਸਾਂ ਰਾਹੀਂ ਜੰਤਰ-ਮੰਤਰ ਪਹੁੰਚ ਰਿਹਾ ਹੈ। ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸੰਸਦ ਦਾ ਪ੍ਰਬੰਧ ਕਰ ਸਕਣਗੇ। -PTCNews


Top News view more...

Latest News view more...

PTC NETWORK