ਹੋਰ ਖਬਰਾਂ

ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਬਹੁਤ ਹੀ ਮੰਦਭਾਗਾ : ਬੀਬੀ ਜਗੀਰ ਕੌਰ

By Shanker Badra -- January 30, 2021 6:39 pm

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਣ ’ਤੇ ਪੈਦਾ ਕੀਤੇ ਜਾ ਰਹੇ ਵਿਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਜਾਣਬੁਝ ਕੇ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ, ਜਦਕਿ ਸਰਕਾਰ ਖਾਮੋਸ਼ ਬੈਠੀ ਹੈ। ਸਿੱਖ ਧਰਮ ਦੇ ਕੇਸਰੀ ਨਿਸ਼ਾਨ ਨੂੰ ਸਵਾਲਾਂ ਦੇ ਘੇਰੇ ਵਿਚ ਲੈਣਾ ਹਰਗਿਜ ਜਾਇਜ਼ ਨਹੀਂ ਹੈ।

ਪੜ੍ਹੋ ਹੋਰ ਖ਼ਬਰਾਂ : ਸਿੰਘੂ, ਗਾਜੀਪੁਰ, ਟਿਕਰੀ ਬਾਰਡਰ ਤੇ ਆਸ -ਪਾਸ ਦੇ ਇਲਾਕਿਆਂ 'ਚ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਠੱਪ

Kisan Sangharsh an issue of Kesri Nishan is very unfortunate: Bibi Jagir Kaur ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਬਹੁਤ ਹੀ ਮੰਦਭਾਗਾ : ਬੀਬੀ ਜਗੀਰ ਕੌਰ

ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ’ਤੇ ਗਏ ਲੋਕਾਂ ਨੂੰ ਪੁਲਿਸ ਨੇ ਰਸਤਾ ਖ਼ੁਦ ਦਿੱਤਾ ਸੀ ਅਤੇ ਜੇਕਰ ਉਥੇ ਲੋਕਾਂ ਨੇ ਕੇਸਰੀ ਨਿਸ਼ਾਨ ਸਾਹਿਬ ਝੁਲਾ ਦਿੱਤਾ ਤਾਂ ਇਸ ਵਿਚ ਕੋਈ ਗੁਨਾਹ ਨਹੀਂ। ਇਹ ਕੇਸਰੀ ਨਿਸ਼ਾਨ ਲਾਲ ਕਿਲ੍ਹੇ ਤੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਦਿਹਾੜੇ ਮੌਕੇ ਅਕਸਰ ਝੂਲਦੇ ਹਨ। ਇਥੇ ਹੀ ਬਸ ਨਹੀਂ ਗਣਤੰਤਰ ਦਿਵਸ ਦੀ ਪ੍ਰੇਡ ਮੌਕੇ ਵੀ ਹਰ ਸਾਲ ਸਿੱਖ ਧਰਮ ਨਾਲ ਸਬੰਧਤ ਝਾਕੀ ਸਮੇਂ ਨਿਸ਼ਾਨ ਸਾਹਿਬ ਸ਼ਾਮਲ ਹੁੰਦਾ ਹੈ। ਇਸ ਵਾਰ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਝਾਕੀ ਪ੍ਰੇਡ ਦਾ ਹਿੱਸਾ ਸੀ। ਸਿੱਖ ਧਰਮ ਦਾ ਇਹ ਨਿਸ਼ਾਨ ਸ਼ਾਂਤੀ, ਸਾਂਝੀਵਾਲਤਾ, ਮਨੁੱਖੀ ਭਾਈਚਾਰੇ, ਮਾਨਵ ਹਮਦਰਦੀ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ।

Kisan Sangharsh an issue of Kesri Nishan is very unfortunate: Bibi Jagir Kaur ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਬਹੁਤ ਹੀ ਮੰਦਭਾਗਾ : ਬੀਬੀ ਜਗੀਰ ਕੌਰ

ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਅੰਦਰ ਝੂਲਦੇ ਕੇਸਰੀ ਨਿਸ਼ਾਨ ਸਾਹਿਬ ਨੂੰ ਦੇਖ ਕੇ ਅਕਸਰ ਲੋੜਵੰਦ ਆਸਰਾ ਲੈਣ ਪੁੱਜਦੇ ਹਨ ਪਰੰਤੂ ਦੁੱਖ ਦੀ ਗੱਲ ਹੈ ਕਿ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਝੁਲਾਉਣ ਦੇ ਮਾਮਲੇ ਨੂੰ ਹੀ ਕਿਸਾਨ ਸੰਘਰਸ਼ ਦੀ ਥਾਂ ਉਭਾਰਿਆ ਜਾ ਰਿਹਾ ਹੈ। ਸੱਚ ਤਾਂ ਇਹ ਹੈ ਕਿ ਉਥੇ ਰਾਸ਼ਟਰੀ ਝੰਡੇ ਦੇ ਸਤਿਕਾਰ ਨੂੰ ਬਹਾਲ ਰੱਖਦਿਆਂ ਹੀ ਨੌਜੁਆਨਾਂ ਨੇ ਕੇਸਰੀ ਨਿਸ਼ਾਨ ਸਾਹਿਬ ਅਤੇ ਕਿਸਾਨੀ ਝੰਡੇ ਲਹਿਰਾਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦਾ ਮਸਲਾ ਹੱਲ ਕਰਨਾ ਚਾਹੀਦਾ ਹੈ ਅਤੇ ਜੋ ਸ਼ਕਤੀਆਂ ਜਾਣਬੁਝ ਕੇ ਕਿਸਾਨੀ ਸੰਘਰਸ਼ ਨੂੰ ਫਿਰਕੂ ਰੰਗ ਦੇ ਰਹੀਆਂ ਹਨ।

ਪੜ੍ਹੋ ਹੋਰ ਖ਼ਬਰਾਂ : ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਰਾਜੇਵਾਲ

Kisan Sangharsh an issue of Kesri Nishan is very unfortunate: Bibi Jagir Kaur ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਬਹੁਤ ਹੀ ਮੰਦਭਾਗਾ : ਬੀਬੀ ਜਗੀਰ ਕੌਰ

ਉਨ੍ਹਾਂ ’ਤੇ ਨਕੇਲ ਕੱਸਣੀ ਅਤੇ ਪੁਲਿਸ ਨੂੰ ਹੱਦ ਅੰਦਰ ਰਹਿਣ ਦੀਆਂ ਹਦਾਇਤਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪੁਲਿਸ ਲਾਠੀਚਾਰਜ ਕਰਕੇ ਕਿਸਾਨਾਂ ਨੂੰ ਦਬਾ ਰਹੀ ਹੈ, ਜੋ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਸਾਨ ਆਗੂ ਰਕੇਸ਼ ਟਿਕੈਤ ਅਤੇ ਸੰਘਰਸ਼ੀ ਕਿਸਾਨਾਂ ਵਿਰੁੱਧ ਗਾਜੀਪੁਰ ਬਾਰਡਰ ਦੇ ਨਾਲ-ਨਾਲ ਸਿੰਘੂ ਬਾਰਡਰ ’ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ।
-PTCNews

  • Share