ਮੁੱਖ ਖਬਰਾਂ

Farmers’ Tracker Parade :ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਟਰੈਕਟਰ ਪਰੇਡ

By Shanker Badra -- January 26, 2021 9:32 am


ਨਵੀਂ ਦਿੱਲੀ :  ਦੇਸ਼ ਭਰ 'ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ  (Republic Day Parade) ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਹੈ। ਓਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟਰੈਕਟਰ ਪਰੇਡ ਕੱਢ ਹਨ। ਇਸ ਪਰੇਡ 'ਚ ਕਿਸਾਨੀ ਦੇ ਰਵਾਇਤੀ ਸਾਧਨਾਂ ਤੋਂ ਲੈ ਕੇ ਮਾਡਰਨ ਖੇਤੀ ਸੰਦਾਂ ਨਾਲ ਸਬੰਧਿਤ ਝਾਕੀਆਂ ਕੱਢੀਆਂ ਜਾ ਰਹੀਆਂ ਹਨ।

Kisan Tractor Parade on Republic Day 2021 today । Republic Day Parade 2021 Farmers’ Tracker Parade :ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਟਰੈਕਟਰ ਪਰੇਡ

ਇਸ ਦੌਰਾਨ ਕਿਸਾਨਾਂ ਨੇ ਖੁਦ ਹੀ ਸਿੰਘੂ ਬਾਰਡਰ 'ਤੇ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਨੇ ਜੋ 2 ਟਰੱਕ ਖੜੇ ਕੀਤੇ ਸਨ ,ਕਿਸਾਨ ਨੇ ਟਰੱਕਾਂ ਨੂੰ ਟਰੈਕਟਰਾਂ ਨਾਲ ਪਾਸੇ ਧੱਕ ਦਿੱਤਾ ਹੈ। ਦਿੱਲੀ ਪੁਲਿਸ ਨੇ 5000 ਟਰੈਕਟਰਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਹੈ ਪਰ ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਲਗਭਗ 2 ਲੱਖ ਟਰੈਕਟਰ ਸ਼ਾਮਲ ਹੋਣਗੇ। ਕਿਸਾਨਾਂ ਨੇ ਸਮੇਂ ਤੋਂ ਪਹਿਲਾਂ ਹੀ ਦਿੱਲੀ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਬੈਰੀਕੇਡਿੰਗ ਤੋੜ ਦਿੱਤੀ।

Kisan Tractor Parade on Republic Day 2021 today । Republic Day Parade 2021 Farmers’ Tracker Parade :ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਟਰੈਕਟਰ ਪਰੇਡ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 61ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦਾ ਅੱਜ ਅਹਿਮ ਦਿਨ ਮੰਨਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਦਿੱਲੀ 'ਚ (Kisan Tractor Parade) 'ਕਿਸਾਨ ਟਰੈਕਟਰ ਪਰੇਡ' ਕੱਢੀ ਜਾ ਰਹੀ ਹੈ। ਇਸ ਟਰੈਕਟਰ ਪਰੇਡ ਦੌਰਾਨ ਵੱਡੀ ਗਿਣਤੀ 'ਚ ਟਰੈਕਟਰਾਂ ਨਾਲ ਕਿਸਾਨ 100 ਕਿਲੋਮੀਟਰ ਤੋਂ ਵੱਧ ਲੰਬਾ ਸਫ਼ਰ ਤੈਅ ਕਰਕੇ ਦਿੱਲੀ ਦੇ ਅੰਦਰ ਵੱਲ ਕੂਚ ਕਰਨਗੇ।

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅੱਜ ਦਿੱਲੀ 'ਚ ਕੱਢਣਗੇ ਟਰੈਕਟਰ ਪਰੇਡ

ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ (Farmers Protest ) 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ।
-PTCNews

  • Share