adv-img
ਦੇਸ਼- ਵਿਦੇਸ਼

ਕੋਟਕਪੂਰਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

By Riya Bawa -- September 27th 2022 11:10 AM -- Updated: September 27th 2022 11:11 AM

Accident news: ਪੰਜਾਬ ਦੇ ਕੋਟਕਪੂਰਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਐਡਿੰਟਨ ਸ਼ਹਿਰ ਵਿੱਚ ਵਾਪਰਿਆ। ਪਿੰਡ ਕੋਠੇ ਗੱਜਣ ਸਿੰਘ ਵਾਲਾ ਦਾ ਰਹਿਣ ਵਾਲਾ ਗੁਰਕੀਰਤ ਪਾਲ 20 ਸਾਲ ਪਹਿਲਾਂ ਵਿਆਹ ਕਰਵਾ ਕੇ ਕੈਨੇਡਾ ਗਿਆ ਸੀ। ਭਰਾ ਅਤੇ ਪਰਿਵਾਰ ਵੀ ਹੁਣ ਉਸ ਦੇ ਨਾਲ ਕੈਨੇਡਾ ਵਿੱਚ ਰਹਿੰਦੇ ਸਨ। ਕੁਝ ਦਿਨ ਪਹਿਲਾਂ ਉਸ ਦੇ ਪਿਤਾ ਕੈਨੇਡਾ ਤੋਂ ਪੰਜਾਬ ਆਏ ਸਨ।

accident

ਜਾਣਕਾਰੀ ਅਨੁਸਾਰ ਟਰਾਂਸਪੋਰਟਰ ਅਤੇ ਪ੍ਰਾਈਵੇਟ ਬੱਸ ਕੰਪਨੀ ਦੇ ਮਾਲਕ ਗੁਰਦੇਵ ਸਿੰਘ ਖੋਸਾ ਦਾ ਵੱਡਾ ਪੁੱਤਰ ਗੁਰਕੀਰਤ ਪਾਲ ਸਿੰਘ ਕਰੀਬ ਵੀਹ ਸਾਲ ਪਹਿਲਾਂ ਕੋਟਕਪੂਰਾ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਵਿਆਹ ਕਰਕੇ ਕੈਨੇਡਾ ਗਿਆ ਸੀ। ਉਥੇ ਉਸ ਨੇ ਟਰਾਂਸਪੋਰਟ ਦਾ ਕੰਮ ਸ਼ੁਰੂ ਕੀਤਾ।

ਇਹ ਵੀ ਪੜ੍ਹੋ : ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਕੱਲ੍ਹ 25 ਸਤੰਬਰ ਨੂੰ ਉਹ ਫੋਰਟ ਮੈਕਮਰੀ ਵਿਖੇ ਆਪਣੀ ਟਰਾਲੀ ਪਾਰਕ ਕਰਕੇ ਪਿਕਅੱਪ 'ਤੇ ਐਡਿੰਟਨ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਐਡਿੰਟਨ ਤੋਂ ਕਰੀਬ ਦਸ ਕਿਲੋਮੀਟਰ ਪਹਿਲਾਂ ਉਸ ਦੀ ਪਿਕਅਪ ਇੱਕ ਹੋਰ ਪਿਕਅੱਪ ਨਾਲ ਟਕਰਾ ਗਈ। ਇਸ ਘਟਨਾ ਵਿੱਚ ਦੋਵੇਂ ਵਾਹਨ ਸੜ ਕੇ ਸੁਆਹ ਹੋ ਗਏ ਅਤੇ ਦੋਵੇਂ ਵਾਹਨਾਂ ਦੇ ਡਰਾਈਵਰ ਵੀ ਸੜ ਗਏ।

ਇਹ ਖ਼ਬਰ ਸੁਣ ਕੇ ਪਿੰਡ ਵਿਚ ਮਾਤਮ ਛਾ ਗਿਆ ਹੈ। ਗੌਰਤਲਬ ਹੈ ਕਿ ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ 'ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ ਅਤੇ ਅਨੇਕਾਂ ਪੰਜਾਬੀ ਨੌਜਵਾਨ ਸੜਕ ਹਾਦਸਿਆਂ ਰਾਹੀਂ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

-PTC News

  • Share