ਜਾਇਦਾਦ ਲਈ ਕਲਯੁੱਗੀ ਪੁੱਤ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਚੜ੍ਹਿਆ ਪੁਲਿਸ ਅੜਿੱਕੇ

murder
ਜਾਇਦਾਦ ਲਈ ਕਲਯੁੱਗੀ ਪੁੱਤ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਚੜ੍ਹਿਆ ਪੁਲਿਸ ਅੜਿੱਕੇ

ਜਾਇਦਾਦ ਲਈ ਕਲਯੁੱਗੀ ਪੁੱਤ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਚੜ੍ਹਿਆ ਪੁਲਿਸ ਅੜਿੱਕੇ,ਕੋਟਕਪੂਰਾ: ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਪਿੰਡ ਵਾੜਾਦਰਾਕਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਇੱਕ ਵਾਰ ਤਾਂ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਇਥੇ ਇੱਕ ਨੌਜਵਾਨ ਨੇ ਜ਼ਮੀਨ ਜਾਇਦਾਦ ਦੇ ਲਈ ਆਪਣੇ ਪਿਤਾ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ।

murder
ਜਾਇਦਾਦ ਲਈ ਕਲਯੁੱਗੀ ਪੁੱਤ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਚੜ੍ਹਿਆ ਪੁਲਿਸ ਅੜਿੱਕੇ

ਮ੍ਰਿਤਕ ਦੀ ਪਹਿਚਾਣ ਸਿਕੰਦਰ ਸਿੰਘ ਵਜੋਂ ਹੋਈ ਹੈ ਅਤੇ ਦੋਸ਼ੀ ਦੀ ਪਹਿਚਾਣ ਲਖਵਿੰਦਰ ਸਿੰਘ ਲੱਖੀ ਵਜੋਂ ਹੋਈ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਗੁਪਤ ਸੂਚਨਾ ਮਿਲੀ ਪੁਲਿਸ ਨੇ ਇਸ ਇਤਲਾਹ ‘ਤੇ ਮੁਕੱਦਮਾ ਦਰਜ਼ ਕਰ ਲਿਆ ਹੈ।

ਹੋਰ ਪੜ੍ਹੋ:ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ

murder
ਜਾਇਦਾਦ ਲਈ ਕਲਯੁੱਗੀ ਪੁੱਤ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਚੜ੍ਹਿਆ ਪੁਲਿਸ ਅੜਿੱਕੇ

ਇਸ ਮਾਮਲੇ ਸਬੰਧੀ ਬਲਕਾਰ ਸਿੰਘ ਸੰਧੂ DSP ਕੋਟਕਪੂਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸਾਨੂੰ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਲਖੀ ਪੁੱਤਰ ਸਿਕੰਦਰ ਸਿੰਘ ਰਾਣਾ ਵਾਸੀ ਪਿੰਡ ਵਾੜਾਦਰਾਕਾ ਨੇ ਆਪਣੇ ਪਿਤਾ ਸਿਕੰਦਰ ਸਿੰਘ ਦਾ ਸਫੇ ਦੇ ਨਾਲ ਗਲਾ ਘੋਂਟ ਕੇ ਕਤਲ ਕਰ ਕੇ ਲਾਸ਼ ਪੰਖੇ ਨਾਲ ਟੰਗ ਦਿੱਤੀ ਤੇ ਉਸ ਤੋਂ ਬਾਅਦ ਉਸਨੇ ਉਸ ਦਾ ਸਸਕਾਰ ਕਰ ਭੋਗ ਪਾ ਕਰ ਅਸਥੀਆਂ ਵੀ ਵਿਸਰਜਨ ਕਰ ਦਿੱਤੀਆਂ।

murder
ਜਾਇਦਾਦ ਲਈ ਕਲਯੁੱਗੀ ਪੁੱਤ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਚੜ੍ਹਿਆ ਪੁਲਿਸ ਅੜਿੱਕੇ

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਦੋਸ਼ੀ ਹਿਰਾਸਤ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News