ਮੁੱਖ ਖਬਰਾਂ

ਪਾਕਿ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਮਾਮਲੇ ‘ਤੇ ਅੰਤਰਰਾਸ਼ਟਰੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ

By Shanker Badra -- July 17, 2019 7:07 pm -- Updated:Feb 15, 2021

ਪਾਕਿ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਮਾਮਲੇ ‘ਤੇ ਅੰਤਰਰਾਸ਼ਟਰੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ:ਨਵੀਂ ਦਿੱਲੀ : ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ ਜੁੜੇ ਮਾਮਲੇ ‘ਚ ਭਾਰਤ ਦੀ ਵੱਡੀ ਜਿੱਤ ਹੋਈ ਹੈ ਅਤੇ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ.ਸੀ.ਜੇ) ਨੇ ਆਪਣਾ ਫੈਸਲਾ ਸੁਣਾਇਆ ਹੈ।ਇਸ ਦੌਰਾਨ ਅੰਤਰਰਾਸ਼ਟਰੀ ਅਦਾਲਤ ਨੇ ਜਾਧਵ ਦੀ ਫਾਂਸੀ 'ਤੇ ਲਾਈ ਰੋਕ ਜਾਰੀ ਰੱਖਦਿਆਂ ਉਨ੍ਹਾਂ ਨੂੰ ਦੂਤਾਵਾਸ ਦੀ ਮਦਦ ਪਹੁਚਾਉਣ ਦਾ ਫੈਸਲਾ ਸੁਣਾਇਆ ਹੈ।

Kulbhushan Jadhav Case World Court ICJ Big Decision ਪਾਕਿ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਮਾਮਲੇ ‘ਤੇ ਅੰਤਰਰਾਸ਼ਟਰੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ

ਇਸ ਮਾਮਲੇ 'ਚ ਨੀਦਰਲੈਂਡ ਦੇ ਹੇਗ ਸਕਿਤ ਕੌਮਾਂਤਰੀ ਅਦਾਲਤ ਨੇ ਭਾਰਤ ਦੇ ਪੱਖ 'ਚ ਫੈਸਲਾ ਸੁਣਾਇਆ ਹੈ। ਇਸ ਦੌਰਾਨ ਕੋਰਟ ਨੇ ਪਾਕਿਸਤਾਨ ਨੂੰ ਸਜ਼ਾ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ ਅਤੇ ਜਾਧਵ ਨੂੰ ਕੌਂਸਲਰ ਐਕਸੈਸ ਦੇਣ ਨੂੰ ਕਿਹਾ ਹੈ। ਇਸ ਦੌਰਾਨ 16 ਮੈਂਬਰੀ ਬੈਂਚ ਦੇ 15 ਜੱਜਾਂ ਨੇ ਭਾਰਤ ਵੱਲ ਦੀ ਗੱਲ ਕੀਤੀ ਤੇ ਸਿਰਫ ਇਕ ਜੱਜ ਨੇ ਹੀ ਪਾਕਿਸਤਾਨ ਦਾ ਸਾਥ ਦਿੱਤਾ।

Kulbhushan Jadhav Case World Court ICJ Big Decision ਪਾਕਿ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਮਾਮਲੇ ‘ਤੇ ਅੰਤਰਰਾਸ਼ਟਰੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ

ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫੌਜੀ ਅਦਾਲਤ ਨੇ ਅਪ੍ਰੈਲ 2017 'ਚ ਬੰਦ ਕਮਰੇ 'ਚ ਸੁਣਵਾਈ ਤੋਂ ਬਾਅਦ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ 'ਚ ਭਾਰਤੀ ਨੇਵੀ ਤੋਂ ਸੇਵਾਮੁਕਤ ਅਧਿਕਾਰੀ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਦੀ ਮੌਤ 'ਤੇ ਭਾਰਤ ਨੇ ਸਖਤ ਪ੍ਰਤੀਕਿਰਿਆ ਜ਼ਾਹਿਰ ਕੀਤੀ ਸੀ।

 Kulbhushan Jadhav Case World Court ICJ Big Decision ਪਾਕਿ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਮਾਮਲੇ ‘ਤੇ ਅੰਤਰਰਾਸ਼ਟਰੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਬਜ਼ੀ ਵੇਚਣ ਵਾਲੇ ਨੌਜਵਾਨ ਦੀ ਖੁੱਲੀ ਕਿਸਮਤ , ਖਾਤੇ ’ਚ ਆਏ 3.94 ਕਰੋੜ

ਇਸ ਪਿੱਛੋਂ ਭਾਰਤ ਨੇ ਆਈਸੀਜੇ ਵਿਚ ਫ਼ੌਜੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ।ਇਸ ਨੂੰ ਲੈ ਕੇ ਭਾਰਤ ਵੱਲੋਂ ਕੀਤੀ ਗਈ ਅਪੀਲ 'ਤੇ ਤਕਰੀਬਨ ਪੰਜ ਮਹੀਨੇ ਪਹਿਲਾਂ ਦੋਵੇਂ ਦਸ਼ਾਂ ਦੇ ਵਕੀਲਾਂ ਦਰਮਿਆਨ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਆਪਣੇ ਫੈਸਲੇ ਨੂੰ ਰਾਖਵਾਂ ਰੱਖ ਲਿਆ ਸੀ।
-PTCNews