Kulgam Encounter: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ 'ਚ 6 ਅੱਤਵਾਦੀ ਕੀਤੇ ਢੇਰ
Kulgam Encounter: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਕੁਲਗਾਮ 'ਚ 6 ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਮਿਰਹਾਮਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।
ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਤਿੰਨ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਆਪਰੇਸ਼ਨ ਬਾਰੇ ਜਾਣਕਾਰੀ ਦਿੱਤੀ।