
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਅਤੇ ਕਈ ਵਿਸ਼ਿਆਂ ਉਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਲਾਕਾਤ ਰਾਹੀਂ ਕਾਫੀ ਕੁਝ ਸਿੱਖਣ ਮਿਲਿਆ ਹੈ।
ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਵੱਲੋਂ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ @rashtrapatibhvn pic.twitter.com/5UcO9IcqoR
— Kultar Singh Sandhwan (@Sandhwan) May 13, 2022
ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ। ਇਸ ਦਰਮਿਆਨ ਉਨ੍ਹਾਂ ਨੇ ਆਪਣੇ-ਆਪਣੇ ਵਿਚਾਰ ਰੱਖੇ ਅਤੇ ਕਈ ਮੁੱਦਿਆਂ ਉਤੇ ਡੂੰਘਿਆਈ ਨਾਲ ਵਿਚਾਰ ਕੀਤੀ।
ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ ਦੋਸ਼ 'ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ