ਮੁੱਖ ਖਬਰਾਂ

ਕੁਮਾਰ ਵਿਸ਼ਵਾਸ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ ਗ੍ਰਿਫਤਾਰੀ 'ਤੇ ਲਗਾਈ ਰੋਕ

By Riya Bawa -- May 02, 2022 10:45 am -- Updated:May 02, 2022 12:41 pm

ਚੰਡੀਗੜ੍ਹ: ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਕੋਰਟ ਨੇ ਸਾਫ ਕਿਹਾ ਕਿ ਇਹ ਫਿੱਟ ਕੇਸ ਹੈ ਜਿਸ ਵਿਚ ਕਾਨੂੰਨ ਦੀ ਦੁਰਵਰਤੋਂ ਹੋਈ ਹੈ ਤੇ ਕੋਰਟ ਇਸਨੂੰ ਰੋਕਣਾ ਚਾਉਂਦੀ ਹੈ। ਹੁਣ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਕੁਮਾਰ 'ਤੇ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਅਤੇ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।

ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ 5 ਦਿਨ ਪਹਿਲਾਂ ਕੁਮਾਰ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਇੱਕ ਘੰਟਾ ਬਹਿਸ ਕੀਤੀ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲੀਸ ਨੇ ਕੁਮਾਰ ਖ਼ਿਲਾਫ਼ ਰੋਪੜ ਦੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਪੁਲਸ ਕੁਮਾਰ ਨੂੰ ਸੰਮਨ ਭੇਜਣ ਲਈ ਉਸ ਦੇ ਗਾਜ਼ੀਆਬਾਦ ਘਰ ਪਹੁੰਚੀ।

Punjab Police books former AAP leader Kumar Vishwas over 'inflammatory statements' against Kejriwal

ਇਹ ਵੀ ਪੜ੍ਹੋ: ਗਰਮੀ ਕਰਕੇ ਅੱਜ ਤੋਂ ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ

ਇਸ ਦੀਆਂ ਤਸਵੀਰਾਂ ਕੁਮਾਰ ਵਿਸ਼ਵਾਸ ਨੇ ਖੁਦ ਟਵੀਟ ਕੀਤੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਕਿਸ ਦੇ ਇਸ਼ਾਰੇ 'ਤੇ ਇਹ ਸਭ ਕਰ ਰਹੇ ਹਨ, ਉਹ ਮਾਨ ਅਤੇ ਪੰਜਾਬ ਨਾਲ ਧੋਖਾ ਕਰਨਗੇ।

AAP's Arvind Kejriwal supported of separatists in Punjab, alleges ex-party leader Kumar Vishwas

ਇਸ ਮਾਮਲੇ 'ਚ ਥਾਣਾ ਰੋਪੜ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਆਪ’ ਸਮਰਥਕਾਂ ਨਾਲ ਪਿੰਡਾਂ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਕੁਝ ਨਕਾਬਪੋਸ਼ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਖਾਲਿਸਤਾਨੀ ਕਿਹਾ। ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ।

ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਦੇ ਖਿਲਾਫ ਧਾਰਾ 153, 153ਏ, 505, 505 (2), 116 ਦੇ ਨਾਲ ਧਾਰਾ 143, 147, 323 (ਹਮਲਾ), 341, 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਤੋਂ ਇਲਾਵਾ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਲਾਂਬਾ 'ਤੇ ਵਿਸ਼ਵਾਸ ਦੀ ਟਿੱਪਣੀ ਦਾ ਸਮਰਥਨ ਕਰਨ ਦਾ ਦੋਸ਼ ਹੈ।

-PTC News

  • Share