Fri, Apr 19, 2024
Whatsapp

ਨਗਰ ਕੌਂਸਲ ਦਾ ਕਰਮਚਾਰੀ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਕੀਤਾ ਕਾਬੂ

Written by  Jashan A -- December 21st 2019 07:30 PM
ਨਗਰ ਕੌਂਸਲ ਦਾ ਕਰਮਚਾਰੀ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਕੀਤਾ ਕਾਬੂ

ਨਗਰ ਕੌਂਸਲ ਦਾ ਕਰਮਚਾਰੀ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਕੀਤਾ ਕਾਬੂ

ਨਗਰ ਕੌਂਸਲ ਦਾ ਕਰਮਚਾਰੀ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਕੀਤਾ ਕਾਬੂ,ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਕੁਰਾਲੀ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ, ਵਾਸੀ ਕੁਰਾਲੀ, ਜ਼ਿਲ੍ਹਾ ਐੱਸ.ਏ.ਐੱਸ ਨਗਰ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਓਰੋ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਹੋਰ ਪੜ੍ਹੋ: ਪੰਜਾਬ ਦੇ ਇਸ ਖਿਡਾਰੀ ਦੀ ਭਾਰਤੀ ਬਾਸਕਟਬਾਲ ਟੀਮ 'ਚ ਹੋਈ ਚੋਣ, ਵਧਾਇਆ ਪੰਜਾਬੀਆਂ ਦਾ ਮਾਣ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਮੁਲਜ਼ਮ ਸੁਖਦੇਵ ਸਿੰਘ ਵਲੋਂ ਉਸ ਦੇ ਪਲਾਟ ਦਾ ਰੈਗੁਲੇਸ਼ਨ ਸਰਟੀਫਿਕੇਟ ਜਾਰੀ ਕਰਨ ਬਦਲੇ 15, 000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ ਗਿਆ। -PTC News


Top News view more...

Latest News view more...