ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਂਟਰ ਲੋਪੋਕੇਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ

By Shanker Badra - May 01, 2020 1:05 pm

ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਂਟਰ ਲੋਪੋਕੇਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਜਿਸ ਨਾਲ ਪੰਜਾਬ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ. ਸੀ.) ਲੋਪੋਕੇ ਵਿਖੇ ਕੰਮ ਕਰਨ ਵਾਲੇ ਇਕ ਮੁਲਾਜ਼ਮ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ।

ਦਰਅਸਲ 'ਚ ਜ਼ਿਲ੍ਹਾ ਅੰਮ੍ਰਿਤਸਰ ਦੀ ਕਮਿਉਨਟੀ ਹੈਲਥ ਸੈਂਟਰ ਲੋਪੋਕੇ ਦੇ ਮੁਲਾਜ਼ਮਾਂ ਦੇ ਕੋਰੋਨਾ ਵਾਇਰਸ ਦੇ ਟੈਸਟ ਲਈ ਸੈਂਪਲ ਲਏ ਗਏ ਸਨ, ਜਿਸ 'ਚ ਜਸਵੰਤ ਸਿੰਘ ਲੈਬ ਅਸਿਸਟੈਂਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਬ੍ਰਿਜ ਭੁਸ਼ਣ ਸਹਿਗਲ ਨੇ ਕੀਤੀ ਹੈ। ਜਿਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ ਜਸਵੰਤ ਸਿੰਘ ਕਮਿਊਨਿਟੀ ਹੈਲਥ ਸੈਂਟਰ ਵਿਖੇ ਲੈਬ ਅਸਿਸਟੈਂਟ ਵਜੋਂ ਤਾਇਨਾਤ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਸਵੰਤ ਸਿੰਘ ਵੇਰਕਾ ਦਾ ਰਹਿਣ ਵਾਲਾ ਸੀ ਅਤੇ ਸੀ.ਐੱਸ.ਸੀ. ਲੋਪੋਕੇ ਤੋਂ ਇਲਾਵਾ ਵੇਰਕਾ ਸਥਿਤ ਹੈਲਥ ਸੈਂਟਰ ਵਿਖੇ ਵੀ ਤਿੰਨ ਦਿਨ ਡਿਊਟੀ ਦਿੰਦਾ ਸੀ। ਫਿਲਹਾਲ ਵਿਭਾਗ ਵਲੋਂ ਜਸਵੰਤ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 76 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਸਨ।ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 90 ਹੋ ਗਈ ਹੈ। ਸੂਬੇ ਭਰ ਵਿਚੋਂ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਮਾਮਲੇ ਮਿਲੇ ਹਨ। ਇਨ੍ਹਾਂ ਨਵੇਂ ਮਾਮਲਿਆਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਇਸ ਤੋਂ ਇਲਾਵਾ ਜਲੰਧਰ ਜ਼ਿਲਾ 89 ਮਰੀਜ਼ਾਂ ਨਾਲ ਦੂਜੇ ਨੰਬਰ 'ਤੇ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 562 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਅੰਮ੍ਰਿਤਸਰ – 90 , ਜਲੰਧਰ – 89, ਮੋਹਾਲੀ – 89 , ਪਟਿਆਲਾ – 65, ਲੁਧਿਆਣਾ – 77, ਪਠਾਨਕੋਟ – 25 , ਨਵਾਂਸ਼ਹਿਰ – 23 , ਤਰਨ ਤਾਰਨ -14 , ਮਾਨਸਾ – 13,  ਕਪੂਰਥਲਾ – 12 , ਹੁਸ਼ਿਆਰਪੁਰ – 11 , ਫਰੀਦਕੋਟ – 6 , ਸੰਗਰੂਰ – 7 , ਮੋਗਾ – 5 , ਰੋਪੜ – 5 , ਗੁਰਦਾਸਪੁਰ- 4 , ਸ੍ਰੀ ਮੁਕਤਸਰ ਸਾਹਿਬ – 4 , ਫਾਜ਼ਿਲਕਾ - 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 3 , ਬਠਿੰਡਾ -2 ,  ਫਿਰੋਜ਼ਪੁਰ - 13 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 20 ਮੌਤਾਂ ਹੋ ਚੁੱਕੀਆਂ ਹਨ ਅਤੇ 104 ਮਰੀਜ਼ ਠੀਕ ਹੋ ਚੁੱਕੇ ਹਨ।
-PTCNews

adv-img
adv-img