ਮੁੱਖ ਖਬਰਾਂ

ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਮੋਗਾ ਦੇ ਮਜ਼ਦੂਰ ਦੀ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

By Shanker Badra -- December 14, 2020 4:12 pm -- Updated:Feb 15, 2021

ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਮੋਗਾ ਦੇ ਮਜ਼ਦੂਰ ਦੀ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ:ਮੋਗਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ ਅਤੇ ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠ ਗਏ ਹਨ।

laborer dies at Singhu border of a heart attack in Farmers Protest ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਮੋਗਾ ਦੇ ਮਜ਼ਦੂਰ ਦੀ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਦਿੱਲੀ ਦੇ ਸਿੰਘੂ ਬਾਰਡਰ ਵਿਖੇ ਕਿਸਾਨ ਮੋਰਚੇ 'ਚ ਇੱਕ ਮਜ਼ਦੂਰ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮੋਗਾ ਦੇ ਪਿੰਡ ਭਿੰਡਰ ਕਲਾਂ ਦੇ 42 ਸਾਲਾ ਮੱਖਣ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ,ਜੋ ਪੇਸ਼ੇ ਵਜੋਂ ਮਜ਼ਦੂਰ ਸੀ। ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ਤੇ ਪਰਿਵਾਰ ਵਾਲੇ ਮ੍ਰਿਤਕ ਦੇਹ ਲੈਣ ਲਈ ਦਿੱਲੀ ਰਵਾਨਾ ਹੋ ਗਏ ਹਨ।

laborer dies at Singhu border of a heart attack in Farmers Protest ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਮੋਗਾ ਦੇ ਮਜ਼ਦੂਰ ਦੀ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਇਸ ਦੌਰਾਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਨੂੰ ਤੇਜ਼ ਕਰਦਿਆਂ ਦੇਸ਼ ਭਰ ਵਿੱਚ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਤਹਿਤ ਸੰਗਰੂਰ ,ਬਰਨਾਲਾ , ਮੋਗਾ ,ਫ਼ਰੀਦਕੋਟ ਵਿੱਚ ਵੀ ਕਿਸਾਨਾਂ ਨੇ ਡੀਸੀ ਦਫ਼ਤਰ ਮੂਹਰੇ ਧਰਨਾ ਲਗਾ ਕੇਰੋਸ ਪ੍ਰਦਰਸ਼ਨ ਕੀਤਾ ਹੈ।

laborer dies at Singhu border of a heart attack in Farmers Protest ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਮੋਗਾ ਦੇ ਮਜ਼ਦੂਰ ਦੀ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਲਿਖਤੀ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਸਾਨਾਂ ਨੇ ਕਿਹਾ ਸੀ ਕਿ ਸਾਨੂੰ ਸਿਰਫ਼ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰੀ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਸਰਕਾਰ ਦਰਮਿਆਨ 6 ਮੀਟਿੰਗਾਂ ਹੋ ਚੁੱਕੀਆਂ ਹਨ ,ਜੋ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ।
-PTCNews